14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਖੁੱਡੀ ਕਲਾਂ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 01-02-2026
ਹੰਡਿਆਇਆ, 31 ਜਨਵਰੀ (ਗੁਰਜੀਤ ਸਿੰਘ ਖੁੱਡੀ)-ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਸੰਗਤ ਸਿੰਘ ਪਿੰਡ ਖੁੱਡੀ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਫੁੱਲਾਂ ਨਾਲ ਸਜਾਈ ਗਈ | ਨਗਰ ਕੀਰਤਨ ਅੱਗੇ ਬੈਂਡ ਬਾਜੇ, ਗਤਕਾ ਪਾਰਟੀਆਂ ਆਪਣੀ ਕਲਾ ਦਾ ਜੌਹਰ ਦਿਖਾ ਰਹੇ ਸਨ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸੰਤ ਪਿਆਰਾ ਸਿੰਘ ਬਰਨਾਲਾ, ਸੰਤ ਭਰਪੂਰ ਸਿੰਘ ਸੇਖਾ-ਜਲੂਰ ਵਾਲੇ, ਸੰਤ ਮੱਘਰ ਦਾਸ ਖੁੱਡੀ ਕਲਾਂ ਵਾਲੇ, ਸੰਤ ਸਤਨਾਮ ਦਾਸ, ਸ਼ੋ੍ਰਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖ਼ਾਲਸਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਰਪੰਚ ਸਿਮਰਜੀਤ ਸਿੰਘ ਸਿੰਮੀ, ਗੁਰਪ੍ਰੀਤ ਸਿੰਘ ਖੱੁਡੀ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਹਰਬੰਸ ਸਿੰਘ, ਬੇਅੰਤ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਚਮਕੌਰ ਸਿੰਘ, ਲਾਭ ਸਿੰਘ, ਮਨਜੀਤ ਸਿੰਘ, ਆਤਮਾ ਸਿੰਘ, ਗੁਰਤੇਜ ਸਿੰਘ ਸਾਬਕਾ ਚੇਅਰਮੈਨ, ਸਾਬਕਾ ਚੇਅਰਮੈਨ ਨਿਰਮਲ ਸਿੰਘ ਖੁੱਡੀ, ਸੰਮਤੀ ਮੈਂਬਰ ਯਾਦਵਿੰਦਰ ਸਿੰਘ ਬਾਜਵਾ, ਰਣਜੋਧ ਸਿੰਘ ਬਾਜਵਾ, ਗੁਰਨੈਬ ਸਿੰਘ ਬਾਜਵਾ, ਨਾਜਰ ਸਿੰਘ ਥਿੰਦ, ਸਾਬਕਾ ਚੇਅਰਪਰਸਨ ਸਰਬਜੀਤ ਕੌਰ, ਸਾਬਕਾ ਸਰਪੰਚ ਸਰਬਜੀਤ ਕੌਰ ਤੇ ਗੁਰਮੇਲ ਸਿੰਘ ਜੱਸੀ, ਪੰਚ ਜੋਰਾ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ | ਨਗਰ ਕੀਰਤਨ ਦੌਰਾਨ ਢਾਡੀ ਕਿਰਨਜੀਤ ਕੌਰ, ਬਲਦੇਵ ਸਿੰਘ ਲੌਂਗੋਵਾਲ, ਗਾਇਕ ਕੇ.ਪੀ. ਜੱਸੀ ਦੇ ਜਥੇ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ |

ਪਿਛਲੀ ਖ਼ਬਰ ਸ਼ੈਮਰੋਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ <br/> ਅਗਲੀ ਖ਼ਬਰ ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ ਵਲੋਂ ਪਿੰਡ ਸੁਰੱਖਿਆ ਕਮੇਟੀ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।