14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਦਾ ਜਨਮ ਦਿਵਸ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ <br/>

ਅਜੀਤ ਡੈਸਕ 01-02-2026
ਧਨੌਲਾ, 31 ਜਨਵਰੀ (ਜਤਿੰਦਰ ਸਿੰਘ ਧਨੌਲਾ)-ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਵਸ ਮੰਡੀ ਧਨੌਲਾ ਅੰਦਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਰਵਿਦਾਸਪੁਰਾ ਤੋਂ ਨਗਰ ਕੀਰਤਨ ਆਰੰਭ ਕੀਤੇ ਗਏ | ਮੰਡੀ ਦੇ ਸਮੁੱਚੇ ਅਗਵਾੜਾਂ ਵਿਚ ਸ਼ਰਧਾਲੂਆਂ ਵਲੋਂ ਚਾਹ ਤੇ ਪਕੌੜਿਆਂ ਦੇ ਲੰਗਰ ਲਗਾਏ ਗਏ | ਗੁਰਮਤਿ ਪ੍ਰਚਾਰਕਾਂ ਵਲੋਂ ਗੁਰਮਤਿ ਵਿਚਾਰਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ | ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾ ਕੇ ਖ਼ਾਲਸਾਈ ਇਤਿਹਾਸ ਦੀ ਯਾਦ ਤਾਜ਼ਾ ਕਰਵਾਈ ਗਈ | ਨਗਰ ਕੀਰਤਨ ਦਾ ਪੱਤੀ ਬੰਗੇਹਰ ਜੱਟਾਂ ਪੁੱਜਣ 'ਤੇ ਭਾਈ ਸਰਬਣ ਸਿੰਘ ਬੰਗੇਹਰ, ਭਾਈ ਬਿੱਕਰ ਸਿੰਘ, ਗੁਰਜੰਟ ਸਿੰਘ ਸਰਪੰਚ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਅਤੇ ਗੁਰਦੁਆਰਾ ਸ੍ਰੀ ਰਵਿਦਾਸ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਅÏਰਤਾਂ ਵਲੋਂ ਨੰਗੇ ਪੈਰੀਂ ਨਗਰ ਕੀਰਤਨ ਦੇ ਅੱਗੇ ਝਾੜੂ ਲਗਾ ਕੇ ਨਗਰ ਕੀਰਤਨ ਦਾ ਸਤਿਕਾਰ ਕੀਤਾ ਗਿਆ | ਗੁਰਦੁਆਰਾ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

ਪਿਛਲੀ ਖ਼ਬਰ ਡੀ.ਐਸ.ਪੀ. ਮਹਿਲ ਕਲਾਂ ਵਲੋਂ ਦਿਹਾਤੀ ਡਿਫੈਂਸ ਕਮੇਟੀਆਂ ਨਾਲ ਮੀਟਿੰਗ <br/> ਅਗਲੀ ਖ਼ਬਰ ਭਾਈ ਘਨੱਈਆ ਯੁਵਕ ਸੇਵਾਵਾਂ ਕਲੱਬ ਨੇ ਕਰਵਾਇਆ ਕੁਸ਼ਤੀ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।