14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਨੇ ਗੁਰਮਤਿ ਪ੍ਰੀਖਿਆ ਵਿਚ ਪ੍ਰਾਪਤ ਕੀਤੇ ਪਹਿਲੇ ਸਥਾਨਸ਼ਨਾਂ <br/>

ਅਜੀਤ ਡੈਸਕ 01-02-2026
ਟੱਲੇਵਾਲ, 31 ਜਨਵਰੀ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਤਿੰਨ ਵਿਦਿਆਰਥੀਆਂ ਨੇ ਪੰਜਾਬ ਐਜੂਕੇਟ ਪ੍ਰੋਜੈਕਟ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ 'ਰੰਘਰੇਟਾ ਗੁਰੂ ਕਾ ਬੇਟਾ' ਬਖਸ਼ਿਸ਼ ਦਿਵਸ ਦੇ 350 ਸਾਲਾਂ ਨੂੰ ਸਮਰਪਿਤ ਲਈ ਗਈ ਪੰਜਾਬ ਪੱਧਰ ਦੀ ਪ੍ਰੀਖਿਆ ਵਿਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਇਸ ਮੌਕੇ ਪਿ੍ੰਸੀਪਲ ਮਨਕੰਵਲ ਸਿੰਘ ਨੇ ਦੱਸਿਆ ਕਿ ਸਕੂਲ ਵਲੋਂ ਗੁਰਮਤਿ ਦੀ ਪੜ੍ਹਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਵਿਦਿਆਰਥੀਆਂ ਨੇ ਪੂਰੇ ਪੰਜਾਬ ਦੇ ਇਕ ਲੱਖ ਵਿਦਿਆਰਥੀਆਂ ਦੇ ਮੁਕਾਬਲੇ ਵਿਚ ਇਹ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ | ਇਸ ਮੌਕੇ ਪੰਜਾਬ ਐਜੂਕੇਟ ਪ੍ਰੋਜੈਕਟ ਵਲੋਂ ਵਾਈ.ਸੀ ਸ: ਮਲਕੀਤ ਸਿੰਘ ਅਤੇ ਸਤਨਾਮ ਸਿੰਘ ਵਲੋਂ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਆਕਰਸ਼ਿਤ ਗਿਫ਼ਟਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਉਪਰੰਤ ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ ਨੇ ਪੰਜਾਬ ਐਜੂਕੇਟ ਪ੍ਰੋਜੈਕਟ ਵਲੋਂ ਸਮਾਜ ਵਿਚ ਪਾਏ ਜਾ ਰਹੇ ਆਪਣੇ ਕਲਿਆਣਕਾਰੀ ਕੰਮਾਂ ਕਰ ਕੇ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਅਤੇ ਸ਼ਹੀਦੀ ਦਿਹਾੜਿਆਂ ਬਾਰੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ | ਇਸ ਮੌਕੇ ਕੁਆਰਡੀਨੇਟਰ ਮੈਡਮ ਮਨਦੀਪ ਕੌਰ, ਸੁਰਿੰਦਰ ਕੌਰ, ਸ਼ਿਵਰਜੀਤ ਕੌਰ, ਸੀਮਾ, ਹਰਪ੍ਰੀਤ ਕੌਰ, ਵੀਰਪ੍ਰੀਤ ਕੌਰ, ਅੰਮਿ੍ਤ ਕੌਰ, ਸੁਮਨਪ੍ਰੀਤ ਕੌਰ, ਅਰਸ਼ਦੀਪ ਕੌਰ ਅਤੇ ਕੇਅਰ ਟੇਕਰ ਰਛਪਾਲ ਕੌਰ ਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਹਿਲ ਕਲਾਂ 'ਚ ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਅਹਿਮ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।