14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੰਤ ਬਾਬਾ ਅਤਰ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 01-02-2026
ਮਹਿਲ ਕਲਾਂ, 31 ਜਨਵਰੀ (ਅਵਤਾਰ ਸਿੰਘ ਅਣਖੀ)-ਅਕਾਲ ਅਕੈਡਮੀ ਮਨਾਲ ਵਿਖੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਆਸਾ ਦੀ ਵਾਰ ਅਤੇ ਸ਼ਬਦ ਕੀਰਤਨ ਨਾਲ ਕੀਤੀ ਗਈ | ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਗੁਰਬਾਣੀ ਦੇ ਸ਼ਬਦ ਗਾਏ ਗਏ | ਸੰਸਥਾ ਦੇ ਪਿ੍ੰਸੀਪਲ ਅਰਸ਼ਪ੍ਰੀਤ ਕੌਰ, ਸ: ਸੁਖਦੀਪ ਸਿੰਘ ਨੇ ਸੰਤ ਬਾਬਾ ਅਤਰ ਸਿੰਘ ਦੇ ਜੀਵਨ, ਉਨ੍ਹਾਂ ਵਲੋਂ ਵਿਦਿਆ ਦਾਨ ਲਈ ਕੀਤੇ ਵੱਡੇ ਉਪਰਾਲੇ, ਸੇਵਾ ਭਾਵਨਾ, ਸਿੱਖ ਧਰਮ ਪ੍ਰਤੀ ਨਿਸ਼ਕਾਮ ਸਮਰਪਣ ਅਤੇ ਸਮਾਜਿਕ ਤਬਦੀਲੀ ਲਈ ਕੀਤੀਆਂ ਮਹਾਨ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਬਾਬਾ ਅਤਰ ਸਿੰਘ ਨੇ ਗੁਰਮਤਿ, ਸਿੱਖਿਆ ਅਤੇ ਸਾਦਗੀ ਭਰੇ ਜੀਵਨ ਰਾਹੀਂ ਸਮਾਜ ਨੂੰ ਸੱਚ, ਸੇਵਾ ਅਤੇ ਸਿਮਰਨ ਦਾ ਮਾਰਗ ਵਿਖਾਇਆ | ਸਮਾਗਮ ਦੇ ਅੰਤ 'ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸੰਗਤ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ | ਇਹ ਗੁਰਮਤਿ ਸਮਾਗਮ ਵਿਦਿਆਰਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਿਆ, ਉਨ੍ਹਾਂ ਨੂੰ ਗੁਰਮਤਿ ਮਾਰਗ 'ਤੇ ਚੱਲਣ ਦੀ ਸਿੱਖਿਆ ਦਿੱਤੀ ਗਈ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਘਰ-ਘਰ ਨਸ਼ਿਆਂ ਵਿਰੁੱਧ ਦਿੱਤਾ ਹੋਕਾ <br/> ਅਗਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਵਿਦਿਆਰਥੀਆਂ ਨੇ ਗੁਰਮਤਿ ਪ੍ਰੀਖਿਆ ਵਿਚ ਪ੍ਰਾਪਤ ਕੀਤੇ ਪਹਿਲੇ ਸਥਾਨਸ਼ਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।