14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 01-02-2026
ਸ਼ਹਿਣਾ, 31 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੌੜਾਂ ਵਿਖੇ ਗੁਰਦੁਆਰਾ ਭਗਤ ਰਵੀਦਾਸ ਜੀ ਦੇ ਅਸਥਾਨ ਤੋਂ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢੇ ਗਏ ਨਗਰ ਕੀਰਤਨ ਦਾ ਮੌੜ ਪਟਿਆਲਾ, ਮੌੜ ਗਿੱਲ ਪੱਤੀ, ਮੌੜ ਜੈਦ ਬੋਇ ਦੀਆਂ ਵੱਖ-ਵੱਖ ਪੱਤੀਆਂ ਵਿਚ ਨਿੱਘਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਪੜਾਅ ਕੀਤੇ ਗਏ ਅਤੇ ਲੰਗਰ ਲਾਏ ਗਏ | ਇਸ ਮੌਕੇ ਭਾਈ ਗੁਲਾਬ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਗੁਰਪ੍ਰੀਤ ਸਿੰਘ ਮੌੜ ਦੀ ਗਤਕਾ ਪਾਰਟੀ ਨੇ ਗਤਕੇ ਦੇ ਜੌਹਰ ਦਿਖਾਏ | ਇਸ ਮੌਕੇ ਗੁਰਦੁਆਰਾ ਗੁਰੂ ਰਵੀਦਾਸ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਸਕੱਤਰ ਡਾ: ਜੱਗਾ ਸਿੰਘ ਮੌੜ, ਖ਼ਜ਼ਾਨਚੀ ਮਾਸਟਰ ਸੁਰਜੀਤ ਸਿੰਘ, ਧੰਨਾ ਸਿੰਘ, ਰੇਸ਼ਮ ਸਿੰਘ, ਤਾਰਾ ਸਿੰਘ, ਕਾਲਾ ਸਿੰਘ, ਬਿੰਦਰ ਸਿੰਘ, ਗੁਲਾਬ ਸਿੰਘ, ਜਾਗਰ ਸਿੰਘ, ਗੁਰਪ੍ਰੀਤ ਸਿੰਘ, ਰੇਸ਼ਮ ਸਿੰਘ ਅਤੇ ਜਥੇਦਾਰ ਭਗਵਾਨ ਸਿੰਘ ਭਾਨਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਕਾਰਪੋਰੇਟਾਂ ਨਾਲ ਰਲ ਕੇ ਕਿਸਾਨ-ਮਜ਼ਦੂਰਾਂ ਦੇ ਹੱਕ ਖੋਹਣ ਲੱਗੀ-ਵਿਧਾਇਕ ਕਾਲਾ ਢਿੱਲੋਂ <br/> ਅਗਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਨਗਰ ਕੀਰ ਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।