14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀਆਂ ਮੈਰਿਟ ਪ੍ਰਾਪਤ ਵਿਦਿਆਰਥਣਾਂ ਦਾ ਸਨਮਾਨ <br/>

ਅਜੀਤ ਡੈਸਕ 01-02-2026
ਭਦੌੜ, 31 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੈਸ਼ਨ 2025-26 ਵਿਚ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਲੋਂ ਐਲਾਨੇ ਦਸਵੀਂ ਬੋਰਡ ਪ੍ਰੀਖਿਆ ਵਿਚ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੇ ਮੈਰਿਟ ਪ੍ਰਾਪਤ ਕਰਨ ਵਾਲੀਆਂ ਦੋ ਵਿਦਿਆਰਥਣਾਂ ਜੈਸਮੀਨ ਕੌਰ ਸਪੁੱਤਰੀ ਜਗਸੀਰ ਸਿੰਘ ਅਤੇ ਕਮਲਦੀਪ ਕੌਰ ਸਪੁੱਤਰੀ ਗੁਰਦੀਪ ਸਿੰਘ ਦਾ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਲੋਂ ਭੇਜੇ ਗਏ 11000-11000 ਰੁਪਏ ਦੇ ਚੈੱਕ ਮੁੱਖ ਅਧਿਆਪਕਾ ਸ੍ਰੀਮਤੀ ਸੁਰੇਸ਼ਟਾ ਰਾਣੀ, ਸੋਮਾ ਸਿੰਘ ਚੇਅਰਮੈਨ, ਕਰਨੈਲ ਸਿੰਘ ਸਰਾਂ ਸਾਬਕਾ ਚੇਅਰਮੈਨ, ਜੋਗਿੰਦਰ ਸਿੰਘ ਪਰਵਾਨਾ ਅਤੇ ਸਮੂਹ ਸਕੂਲ ਸਟਾਫ਼ ਦੀ ਮੌਜੂਦਗੀ ਵਿਚ ਸਵੇਰ ਦੀ ਸਭਾ ਦੌਰਾਨ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਅਧਿਆਪਕਾ ਸ੍ਰੀਮਤੀ ਸੁਰੇਸ਼ਟਾ ਰਾਣੀ ਨੇ ਆਪਣੇ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਮੈਰਿਟ ਪ੍ਰਾਪਤ ਵਿਦਿਆਰਥਣਾਂ ਦਾ ਇਸ ਤੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ, ਐੱਸ.ਐੱਸ.ਪੀ. ਦਫ਼ਤਰ ਬਰਨਾਲਾ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਅਤੇ ਹੋਰ ਕਈ ਨਾਮੀ ਸੰਸਥਾਵਾਂ ਵਲੋਂ ਸਨਮਾਨ ਕੀਤਾ ਜਾ ਚੁੱਕਿਆ ਹੈ, ਜੋ ਕਿ ਸਕੂਲ ਅਤੇ ਪੂਰੇ ਪਿੰਡ ਲਈ ਬੜੇ ਮਾਣ ਦੀ ਗੱਲ ਹੈ | ਉਨ੍ਹਾਂ ਦਸਵੀਂ ਕਲਾਸ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਧੀਆ ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਨ ਲਈ ਵੀ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸ੍ਰੀ ਮਹਾਂਸ਼ਕਤੀ ਕਲਾ ਮੰਚ ਬਰਨਾਲਾ ਵਲੋਂ 48ਵਾਂ ਸਰਬ ਭਾਰਤੀ ਨਾਟ ਮੇਲਾ-2026 ਸ਼ਾਨੋ ਸ਼ੌਕਤ ਨਾਲ ਸ਼ੁਰੂ ਅਗਲੀ ਖ਼ਬਰ ਕੇਂਦਰ ਸਰਕਾਰ ਕਾਰਪੋਰੇਟਾਂ ਨਾਲ ਰਲ ਕੇ ਕਿਸਾਨ-ਮਜ਼ਦੂਰਾਂ ਦੇ ਹੱਕ ਖੋਹਣ ਲੱਗੀ-ਵਿਧਾਇਕ ਕਾਲਾ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।