14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸੂਫ਼ੀ ਫ਼ੈਸਟੀਵਲ ਤੇ ਸਖੀ ਸ਼ਕਤੀ ਮੇਲੇ 'ਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਮਹਿਲਾ ਉੱਦਮੀ ਤੇ ਸ਼ਿਲਪਕਾਰ ਹੋਣਗੇ ਵਿਸ਼ੇਸ਼ ਖਿੱਚ ਦਾ ਕੇਂਦਰ - ਡਿਪਟੀ ਕਮਿਸ਼ਨਰ <br/>

ਅਜੀਤ ਡੈਸਕ 01-02-2026
ਮਲੇਰਕੋਟਲਾ, 31 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਕਰਵਾਏ ਜਾ ਰਹੇ 3 ਦਿਨਾਂ ਸੂਫ਼ੀ ਫ਼ੈਸਟੀਵਲ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦੀ ਵਿਸਥਾਰਪੂਰਵਕ ਯੋਜਨਾ ਉਲੀਕਣ ਲਈ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਵਿਚ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ, ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦੋਵੇਂ ਸਮਾਗਮ 13 ਫਰਵਰੀ ਤੋਂ 15 ਫਰਵਰੀ ਤੱਕ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੇ ਤਹਿਤ ਆਯੋਜਿਤ ਕੀਤੇ ਜਾ ਰਹੇ ਹਨ ਤੇ ਫ਼ੈਸਟੀਵਲ ਦੌਰਾਨ ਨਾਮਵਰ ਕਲਾਕਾਰਾਂ ਦੀਆਂ ਸੂਫ਼ੀਆਨਾ ਪੇਸ਼ਕਾਰੀਆਂ ਤੋਂ ਇਲਾਵਾ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਕਲਕੱਤਾ, ਰਾਜਸਥਾਨ ਆਦਿ ਰਾਜਾਂ ਤੋਂ ਆਉਣ ਵਾਲੀਆਂ ਮਹਿਲਾ ਉੱਦਮੀਆਂ ਅਤੇ ਸ਼ਿਲਪਕਾਰਾਂ ਦੀਆਂ ਵਿਲੱਖਣ ਰਚਨਾਵਾਂ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ | ਉਨ੍ਹਾਂ ਕਿਹਾ ਕਿ ਆਪਣੀ ਅਮੀਰ ਸੱਭਿਆਚਾਰਕ ਅਤੇ ਸੂਫ਼ੀ ਵਿਰਾਸਤ ਲਈ ਪ੍ਰਸਿੱਧ ਹੈ ਅਤੇ ਇਸ ਫ਼ੈਸਟੀਵਲ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਾਸਤ ਅਤੇ ਲੋਕ ਕਲਾਵਾਂ ਨਾਲ ਜੋੜਨਾ ਹੈ | ਉਨ੍ਹਾਂ ਦੱਸਿਆ ਕਿ ਫ਼ੈਸਟੀਵਲ ਦੌਰਾਨ ਸਥਾਨਕ ਗਾਇਕੀ ਸ਼ੈਲੀਆਂ, ਸੂਫ਼ੀਆਨਾ ਕਲਾਮ, ਕਿਤਾਬਾਂ, ਮਿੱਟੀ ਦੇ ਭਾਂਡੇ, ਲੋਹੇ ਦੇ ਉਤਪਾਦ, ਪੰਜਾਬੀ ਜੁੱਤੀ, ਕਢਾਈ-ਬੁਣਾਈ ਨਾਲ ਤਿਆਰ ਵਸਤਾਂ, ਖਾਣ-ਪੀਣ ਦੇ ਸਟਾਲਾਂ ਦੇ ਨਾਲ-ਨਾਲ ਨਰਸਰੀ (ਫੁੱਲ-ਬੂਟਿਆਂ) ਦੀਆਂ ਆਰਜ਼ੀ ਦੁਕਾਨਾਂ ਵੀ ਸਥਾਪਿਤ ਕੀਤੀਆਂ ਜਾਣਗੀਆਂ |

ਪਿਛਲੀ ਖ਼ਬਰ ਸਾਬਕਾ ਸਰਪੰਚ ਬਚਿੱਤਰ ਸਿੰਘ ਮਹਿਲ ਖ਼ੁਰਦ ਦਾ ਦਿਹਾਂਤ-ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ ਬੱਚੇ ਡੇਰਾ ਬਾਬਾ ਇੰਦਰ ਦਾਸ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।