15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਨਰੇਗਾ ਸਕੀਮ ਬੰਦ ਕਰ ਕੇ ਕੇਂਦਰ ਸਰਕਾਰ ਨੇ ਮਜ਼ਦੂਰਾਂ ਨਾਲ ਧ੍ਰੋਹ ਕਮਾਇਆ - ਰਾਜਵਿੰਦਰ ਸੀਤਲ

ਐਸ.ਸੀ. ਵਿੰਗ ਦੇ ਸੂਬਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ ਮੀਟਿੰਗ ਦੀ ਜਾਣਕਾਰੀ ਦੇਣ ਸਮੇਂ | ਤਸਵੀਰ : ਰਜਿੰਦਰ ਬੱਤਾ <br/> 01-02-2026
ਭਦੌੜ, 31 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਗ਼ਰੀਬਾਂ ਦੇ ਰੁਜ਼ਗਾਰ ਲਈ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਮਨਰੇਗਾ ਸਕੀਮ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਅਧਿਕਾਰਾਂ ਤੇ ਆਧਾਰਿਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਐਕਟ ਯੋਜਨਾ ਰੱਦ ਕਰ ਕੇ ਦੇਸ਼ ਦੇ ਪਛੜੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਸੀ. ਵਿੰਗ ਦੇ ਸੂਬਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ ਨੇ ਪਿੰਡ ਅਲਕੜਾ ਵਿਖੇ ਮਨਰੇਗਾ ਅਤੇ ਮਜ਼ਦੂਰ ਵਰਗ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਰੇਗਾ ਸਕੀਮ ਦਾ ਜਿੱਥੇ ਪਿੰਡਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਸੀ ਉੱਥੇ ਹੀ ਗ਼ਰੀਬ ਲੋਕ ਇਸ ਵਿਚ ਕੰਮ ਕਰ ਕੇ ਆਪਣੇ ਪਰਿਵਾਰਾਂ ਦੀ ਰੋਟੀ ਰੋਜ਼ੀ ਚਲਾਉਂਦੇ ਸਨ | ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਪਾਰਲੀਮੈਂਟ ਮਨਰੇਗਾ ਕਾਨੂੰਨ ਖ਼ਤਮ ਕਰ ਕੇ ਦੇਸ਼ ਦੇ ਹੇਠਲੇ ਵਰਗ ਦਾ ਸੰਵਿਧਾਨਕ ਹੱਕ ਖੋ ਲਿਆ ਹੈ | ਨਵੇਂ ਲਿਆਂਦੇ ਕਾਨੂੰਨ ਵਿਚ ਸੂਬਿਆਂ ਦਾ ਹੱਕ ਮਾਰਿਆ ਗਿਆ ਪੰਜਾਬ ਵਰਗਾ ਸੂਬਾ ਜੋ ਜੀ.ਐਸ.ਟੀ. ਦੇ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਹਿਲਾਂ ਹੀ ਕਰਜ਼ੇ ਵਿਚ ਡੁੱਬਿਆ ਹੋਇਆ ਉਹ 40 ਫ਼ੀਸਦੀ ਹਿੱਸਾ ਕਿਵੇਂ ਪਾ ਸਕਦਾ ਹੈ | ਇਸ ਨਵੇਂ ਕਾਨੂੰਨ ਨਾਲ ਪਿੰਡਾਂ ਦੇ ਵਿਕਾਸ ਕਾਰਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ ਜਿਸ ਕਰ ਕੇ ਕੇਂਦਰ ਸਰਕਾਰ ਆਪਣਾ ਇਹ ਫ਼ੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਇਸ ਸਮੇਂ ਸਾਬਕਾ ਸਰਪੰਚ ਬਲਜਿੰਦਰ ਸਿੰਘ, ਗੁਰਬਖ਼ਸ਼ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਗੁਰਚਰਨ ਸਿੰਘ, ਸੁਖਚੈਨ ਸਿੰਘ, ਰਣਜੀਤ ਸਿੰਘ, ਸੰਤ ਰਾਮ ਸਿੰਘ, ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਮਨਰੇਗਾ ਮਜ਼ਦੂਰ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਦਾ ਇਲਾਜ ਹੋਵੇਗਾ ਮੁਫ਼ਤ-ਵਿਧਾਇਕ ਲਾਭ ਸਿੰਘ ਉੱਗੋਕੇ <br/> ਅਗਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।