ਬਰਨਾਲਾ, 13 ਫਰਵਰੀ (ਅਰੋੜਾ)-ਸਥਾਨਕ ਗਲੀ ਨੰਬਰ 7 ਦਾਣਾ ਮੰਡੀ ਰੋਡ ਵਿਖੇ ਸਥਿਤ ਗਰੋਵਰ ਹਸਪਤਾਲ ਦੀ 27ਵੀਂ ਵਰ੍ਹੇਗੰਢ ਮੌਕੇ ਫਲਦਾਰ ਬੂਟੇ ਵੰਡੇ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਐਮ.ਡੀ. ਡਾ: ਗੌਰਵ ਗਰੋਵਰ ਅਤੇ ਡਾ: ਗੀਤਿਕਾ ਗਰੋਵਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਸਪਤਾਲ ਦੀ 27ਵੀਂ ਵਰ੍ਹੇਗੰਢ ਮੌਕੇ ਫਲਦਾਰ ਬੂਟੇ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਵੰਡੇ ਜਾਣਗੇ | ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਬੂਟੇ ਲਾਉਣੇ ਬਹੁਤੇ ਜ਼ਰੂਰੀ ਹਨ | ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ-ਘੱਟ 1 ਬੂਟਾ ਜ਼ਰੂਰ ਲਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬੂਟੇ ਲਾਉਣ ਤੋਂ ਬਾਅਦ ਇਨ੍ਹਾਂ ਦੀ ਸਾਂਭ ਸੰਭਾਲ ਵੀ ਜ਼ਰੂਰੀ ਕਰਨੀ ਚਾਹੀਦੀ ਹੈ |