ਟੱਲੇਵਾਲ, 13 ਫਰਵਰੀ (ਸੋਨੀ ਚੀਮਾ)-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਹਲਕਾ ਵਿਧਾਇਕ ਸ: ਕੁਲਵੰਤ ਸਿੰਘ ਪੰਡੋਰੀ ਦੀ ਰਹਿਨੁਮਾਈ ਹੇਠ ਹਲਕੇ ਦੇ ਪਿੰਡਾਂ ਵਿਚ ਨੌਜਵਾਨਾਂ ਲਈ ਜਿੰਮ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ¢ ਪਹਿਲੇ ਪੜਾਅ ਤਹਿਤ ਪਿੰਡਾਂ ਨੂੰ ਓਪਨ ਅਤੇ ਇਨਡੋਰ ਜਿੰਮ ਉਪਕਰਣ ਦਿੱਤੇ ਗਏ ਹਨ | ਇਹ ਸ਼ਬਦ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਪਿੰਡ ਗਹਿਲ ਵਿਖੇ ਪੰਜਾਬ ਸਰਕਾਰ ਵਲੋਂ ਜਿੰਮ ਦਾ ਸਮਾਨ ਭੇਟ ਕਰਨ ਮੌਕੇ ਆਖੇ | ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿਚ ਬਾਕੀ ਰਹਿੰਦੇ ਸਾਰੇ ਪਿੰਡਾਂ ਨੂੰ ਵੀ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ¢ਇਸ ਸਬੰਧੀ ਪਿੰਡ ਗਹਿਲ ਵਿਖੇ ਸਰਪੰਚ ਬਲਵੀਰ ਸਿੰਘ ਮਾਨ ਤੇ ਪੰਚਾਇਤੀ ਆਗੂਆਂ ਨੇ ਹਲਕਾ ਵਿਧਾਇਕ ਸ: ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਅਤੇ ਸਰੀਰਕ ਕਸਰਤਾਂ ਤੰਦਰੁਸਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਦੀਆਂ ਹਨ, ਜਿਸ ਲਈ ਇਹ ਜਿੰਮ ਸਹੂਲਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਹਾਈ ਹੋਣਗੇ | ਇਸ ਮੌਕੇ ਗੁਰਪ੍ਰੀਤ ਸਿੰਘ ਰਾਏਸਰ, ਕਰਮਜੀਤ ਸਿੰਘ ਸਿੱਧੂ ਪੰਚ, ਪੰਚ ਜਗਰੂਪ ਸਿੰਘ ਸਿੱਧੂ, ਅੰਮਿ੍ਤਪਾਲ ਦੇਮ ਗੋਲਡੀ ਪੰਚ, ਸੁਖਵਿੰਦਰ ਸਿੰਘ ਪੰਚ, ਬਲਜੀਤ ਕੌਰ ਡੋਡ, ਸਰਬਜੀਤ ਕੌਰ ਮਾਨ, ਮਨਜੀਤ ਕੌਰ, ਮਨਜਿੰਦਰ ਕੌਰ, ਚਮਕੌਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ¢