18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦਾ ਬਜਟ ਵਿਚ ਜ਼ਿਕਰ ਤੱਕ ਨਾ ਹੋਣਾ ਬਹੁਤ ਮੰਦਭਾਗਾ-ਮੀਤ ਹੇਅਰ <br/>

ਅਜੀਤ ਡੈਸਕ 14-02-2026
ਬਰਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਦਨ ਵਿਚ ਬੋਲਦਿਆਂ ਕੇਂਦਰ ਸਰਕਾਰ ਵਲੋਂ ਪੇਸ਼ ਤੀਜੇ ਬਜਟ ਵਿਚ ਪੰਜਾਬ ਨੂੰ ਲਗਾਤਾਰ ਅਣਗÏਲਿਆ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ¢ ਉਨ੍ਹਾਂ ਕਿਹਾ ਕਿ ਪੰਜਾਬ, ਜੋ ਦੇਸ਼ ਦਾ ਸਿਰਫ਼ 1.5 ਫ਼ੀਸਦੀ ਖੇਤਰਫਲ ਹੋਣ ਦੇ ਬਾਵਜੂਦ ਕੇਂਦਰੀ ਅੰਨ ਭੰਡਾਰ ਵਿਚ 40 ਫ਼ੀਸਦੀ ਕਣਕ ਅਤੇ 26 ਫ਼ੀਸਦੀ ਝੋਨੇ ਦਾ ਯੋਗਦਾਨ ਪਾਉਂਦਾ ਹੈ, ਉਸ ਦਾ ਬਜਟ ਵਿਚ ਜ਼ਿਕਰ ਤੱਕ ਨਹੀਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਇਹ 'ਘਰ ਦੇ ਕਮਾਊ ਪੁੱਤ' ਨੂੰ ਵਿਸਾਰਨ ਵਾਲੀ ਗੱਲ ਹੈ¢ ਮੀਤ ਹੇਅਰ ਨੇ ਪੰਜਾਬ ਦੇ ਭਖਦੇ ਮਸਲਿਆਂ 'ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਸਾਨੀ ਅਤੇ ਐਮ.ਐਸ.ਪੀ. ਦੀ ਅਣਦੇਖੀ ਦਾ ਮੁੱਦਾ ਉਠਾਇਆ¢ ਉਨ੍ਹਾਂ ਕਿਹਾ ਕਿ ਬਜਟ ਵਿਚ ਨਾ ਤਾਂ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦਾ ਕੋਈ ਜ਼ਿਕਰ ਹੈ ਅਤੇ ਨਾ ਹੀ ਫ਼ਸਲੀ ਵਿਭਿੰਨਤਾ ਲਈ ਕਿਸੇ ਪੈਕੇਜ ਦਾ ਐਲਾਨ ਕੀਤਾ ਗਿਆ ਹੈ¢ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀਆਂ ਨੀਤੀਆਂ ਸਿੱਧੇ ਤÏਰ 'ਤੇ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਕਰਨ ਵਾਲੀਆਂ ਹਨ¢ ਉਨ੍ਹਾਂ 'ਜੈ ਜਵਾਨ, ਜੈ ਕਿਸਾਨ' ਦੇ ਨਾਅਰੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਂਦਰ ਦੀ ਅਗਨੀਵੀਰ ਨੀਤੀ ਕਾਰਨ ਪੰਜਾਬ ਦੇ ਨÏਜਵਾਨਾਂ ਦਾ ਭਵਿੱਖ ਧੁੰਦਲਾ ਹੋ ਗਿਆ ਹੈ¢ ਪਿਛਲੇ ਤਿੰਨ ਸਾਲਾਂ ਵਿਚ ਫ਼ੌਜ ਵਿਚ ਪੰਜਾਬ ਦੀ ਭਰਤੀ 7.7 ਫ਼ੀਸਦੀ ਤੋਂ ਘਟ ਕੇ ਮਹਿਜ਼ 2 ਫ਼ੀਸਦੀ ਰਹਿ ਗਈ ਹੈ¢ ਮੀਤ ਹੇਅਰ ਨੇ ਅਮਰੀਕਾ ਨਾਲ ਕੀਤੇ ਜਾ ਰਹੇ ਖੇਤੀ ਅਤੇ ਨਿਵੇਸ਼ ਸਮਝÏਤਿਆਂ 'ਤੇ ਚਿੰਤਾ ਪ੍ਰਗਟਾਈ¢ ਉਨ੍ਹਾਂ ਤਰਕ ਦਿੱਤਾ ਕਿ ਭਾਰਤੀ ਕਿਸਾਨ ਨੂੰ ਸਾਲਾਨਾ ਮਹਿਜ਼ 6,000 ਰੁਪਏ (ਲਗਭਗ 6 ਫ਼ੀਸਦੀ ਸਬਸਿਡੀ) ਮਿਲਦੀ ਹੈ, ਜਦਕਿ ਅਮਰੀਕੀ ਕਿਸਾਨ ਨੂੰ ਲੱਖਾਂ ਰੁਪਏ ਦੀ ਸਬਸਿਡੀ ਮਿਲਦੀ ਹੈ¢ ਅਜਿਹੀ ਹਾਲਤ ਵਿਚ ਸਾਡਾ ਕਿਸਾਨ ਵਿਦੇਸ਼ੀ ਕਿਸਾਨ ਨਾਲ ਮੁਕਾਬਲਾ ਨਹੀਂ ਕਰ ਸਕੇਗਾ ਅਤੇ ਇਹ ਸਮਝÏਤੇ ਆਉਣ ਵਾਲੇ ਸਮੇਂ ਵਿਚ ਕਣਕ-ਝੋਨੇ ਦੀ ਖੇਤੀ ਨੂੰ ਵੀ ਰੋਲ ਦੇਣਗੇ¢ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਦੇ ਨਾਤੇ ਉਦਯੋਗਿਕ ਵਿਕਾਸ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ¢

ਪਿਛਲੀ ਖ਼ਬਰ ਮਕਾਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਸਮਾਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਸੱਦੋਵਾਲ ਵਿਖੇ ਅੱਧੀ ਦਰਜਨ ਦੇ ਕਰੀਬ ਮੋਟਰਾਂ 'ਤੋਂ ਕੇਬਲ ਤਾਰਾਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।