ਬਰਨਾਲਾ, 13 ਫਰਵਰੀ (ਰਾਜ ਪਨੇਸਰ)-ਸਥਾਨਕ ਕੇ.ਸੀ. ਰੋਡ ਗਲੀ ਨੰ: 6 ਬਰਨਾਲਾ ਦੇ ਇਕ ਘਰ 'ਚੋਂ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਨ ਵਾਲੇ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੱੁਦਈ ਹਰਸਿਤ ਗੁਪਤਾ ਪੱੁਤਰ ਅਸ਼ੋਕ ਕੁਮਾਰ ਵਾਸੀ ਕੇ.ਸੀ. ਰੋਡ ਗਲੀ ਨੰ: 6 ਬਰਨਾਲਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਬੀਤੇ ਦਿਨੀਂ ਉਹ ਪਰਿਵਾਰ ਨਾਲ ਕਿਸੇ ਵਿਆਹ ਸਮਾਗਮ 'ਤੇ ਗਿਆ ਹੋਇਆ ਸੀ ਤਾਂ ਗੁਆਂਢੀ ਦਾ ਫ਼ੋਨ ਆਇਆ ਕਿ ਤੁਹਾਡੇ ਘਰ 'ਚ ਲਾਈਟਾਂ ਚੱਲ ਰਹੀਆਂ ਹਨ ਤੇ ਗਰੈਂਡਰ ਚੱਲਣ ਦੀ ਆਵਾਜ਼ ਆ ਰਹੀ ਹੈ | ਜਦੋਂ ਗੁਆਂਢੀ ਨੇ ਜਾ ਕੇ ਦੇਖਿਆ ਇਕ ਚੋਰ ਘਰ 'ਚ ਪਿਛਲੀ ਕੰਧ ਟੱਪ ਕੇ ਫ਼ਰਾਰ ਹੋ ਗਿਆ | ਜਦੋਂ ਮੁੱਦਈ ਨੇ ਘਰ ਆ ਕੇ ਦੇਖਿਆ ਤਾਂ ਸਾਰਾ ਸਮਾਨ ਖਿੱਲਰਿਆ ਪਿਆ ਸੀ ਤੇ ਘਰ ਦੇ ਬੈਡਾਂ ਦੀ ਭੰਨ ਤੋੜ ਕੀਤੀ ਹੋਈ ਸੀ ਤੇ ਘਰੋਂ 50 ਹਜ਼ਾਰ ਰੁਪਏ ਦੀ ਨਗਦੀ ਚੋਰੀ ਹੋਈ ਹੋ ਚੱੁਕੀ ਸੀ | ਪੁਲਿਸ ਕਾਰਵਾਈ ਅਨੁਸਾਰ ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਰਣਧੀਰ ਸਿੰਘ ਪੱੁਤਰ ਬਲੌਰ ਸਿੰਘ ਵਾਸੀ ਤਪਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |