ਰੂੜੇਕੇ ਕਲਾਂ, 13 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ ਦੇ ਵਰਕਰਾਂ ਤੇ ਕਿਸਾਨਾਂ ਵਲੋਂ ਜ਼ਿਲ੍ਹਾ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਅਮਰੀਕਾ ਕੋਲ ਭਾਰਤ ਦੇ ਹੱਕਾਂ ਨੂੰ ਗਿਰਵੀ ਰੱਖ ਕੇ ਭਾਰਤ-ਅਮਰੀਕਾ ਵਲੋਂ ਕੀਤੇ ਗਏ ਸਮਝੌਤੇ ਦੇ ਖ਼ਿਲਾਫ਼ ਭਾਰਤ ਅਮਰੀਕਾ ਦੇ ਸਾਂਝੇ ਬਿਆਨ ਦੀਆਂ ਕਾਪੀਆਂ 15 ਫਰਵਰੀ ਨੂੰ ਸਾੜੀਆਂ ਜਾਣਗੀਆਂ | ਪਿੰਡ ਰੂੜੇਕੇ ਕਲਾਂ ਵਿਖੇ ਬਲਾਕ ਬਰਨਾਲਾ ਦੀ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਧੂਰਕੋਟ, ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਨੇ ਦੱਸਿਆ ਕਿ ਰੋਸ ਪ੍ਰਦਰਸ਼ਨ ਦੀ ਤਿਆਰੀ 'ਚ ਮੀਟਿੰਗ ਕਰ ਕੇ ਬਲਾਕ ਨਾਲ ਸਬੰਧਿਤ ਪਿੰਡਾਂ ਦੇ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਕਿਸਾਨ ਹਾਜ਼ਰ ਸਨ |