ਸਿਹਤ ਵਿਭਾਗ ਵਲੋਂ ਟੈਲੀ-ਮਾਨਸ ਪ੍ਰੋਜੈਕਟ ਤਹਿਤ ਕੀਤਾ ਜਾਗਰੂਕ
ਅਜੀਤ ਡੈਸਕ
14-02-2026
ਸਿਹਤ ਮੰਤਰੀ ਪੰਜਾਬ ਡਾ: ਬਲਬੀਰ ਸਿੰਘ ਦੇ ਹੁਕਮਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਮਾਨਸਿਕ ਸਿਹਤ ਸਮੱਸਿਆਵਾਂ ਦੇ ਹੱਲ ਲਈ ਟੌਲ ਫ਼ਰੀ ਹੈਲਪਲਾਈਨ ਨੰਬਰ 1800-89-14416 ਜਾਂ 14416 ਰਾਹੀਂ ਇਲਾਜ ਬਾਰੇ ਮੁਫ਼ਤ ਜਾਣਕਾਰੀ ਹਾਸਲ ਕਰ ਸਕਦੇ ਹਾਂ ਅਤੇ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰ ਕੇ ਮਾਨਸਿਕ ਤੰਦਰੁਸਤੀ ਲਈ ਸਰਕਾਰ ਦੁਆਰਾ 10 ਅਕਤੂਬਰ 2022 ਨੂੰ ਟੈਲੀ-ਮਾਨਸ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਸੀ | ਮਾਨਸਿਕ ਰੋਗਾਂ ਦੇ ਮਾਹਰ ਡਾ: ਗਗਨਦੀਪ ਸਿੰਘ ਸੇਖੋਂ ਅਤੇ ਡਾ: ਲਿਪਸੀ ਮੋਦੀ ਨੇ ਦੱਸਿਆ ਕਿ ਉਪਭੋਗਤਾ ਘਰ ਬੈਠੇ, ਇਸ ਸੇਵਾ ਦਾ ਮੁਫ਼ਤ ਲਾਭ ਉਠਾ ਸਕਦੇ ਹਨ | ਕਾਲ ਕਰਨ ਵਾਲੇ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ | ਟੈਲੀ-ਮਾਨਸ ਦੀ ਆਪਣੀ ਮੋਬਾਈਲ ਐਪ ਹੈ ਜਿਸ ਵਿਚ ਕਈ ਤਰ੍ਹਾਂ ਦੀਆਂ ਮਾਨਸਿਕ ਸਿਹਤ ਸਮੱਸਿਆਵਾਂ ਜਿਵੇਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਉਦਾਸੀ, ਚਿੰਤਾ, ਨੀਂਦ ਨਾ ਆਉਣਾ, ਤਣਾਅ, ਵਹਿਮ ਭਰਮ, ਪ੍ਰੀਖਿਆ ਤਣਾਅ, ਵਿੱਤੀ ਤਣਾਅ, ਸੰਕਟ ਪ੍ਰਬੰਧਨ, ਪਰਿਵਾਰਕ ਮੁੱਦਿਆਂ ਬਾਰੇ ਅਤੇ ਆਪਣੇ ਆਪ ਨੂੰ ਮਾਰਨ ਦੇ ਵਿਚਾਰ ਆਦਿ ਬਾਰੇ ਸਲਾਹ ਮਸ਼ਵਰਾ ਫ਼ੋਨ ਕਾਲ ਰਾਹੀਂ ਪ੍ਰਦਾਨ ਕੀਤਾ ਜਾਂਦਾ ਹੈ | ਇਸ ਨਾਲ ਸਲਾਹਕਾਰਾਂ, ਸਮਾਜ ਸੇਵਕਾਂ ਤੇ ਮਨੋਵਿਗਿਆਨੀਆਂ ਨਾਲ ਜੁੜ ਸਕਦੇ ਹਾਂ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਹਰਜੀਤ ਸਿੰਘ, ਸੁਖਪਾਲ ਸਿੰਘ ਸਹਾਇਕ ਆਦਿ ਹਾਜ਼ਰ ਸਨ |