ਬਰਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈੱਲਫੇਅਰ ਕਲੱਬ ਬਰਨਾਲਾ ਦਾ 26ਵਾਂ ਰਾਜ-ਪੱਧਰੀ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਮਿਤੀ 22 ਫਰਵਰੀ ਨੂੰ ਰਾਇਲ ਗ੍ਰੀਨ ਪੈਲੇਸ, ਧਨੌਲਾ ਰੋਡ, ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਵਿਨੋਦ ਸ਼ਰਮਾ, ਸਰਪ੍ਰਸਤ ਰਾਮਪਾਲ ਸਿੰਗਲਾ, ਚੇਅਰਮੈਨ ਸੁਭਾਸ਼ ਮਿੱਤਲ, ਜਨਰਲ ਸਕੱਤਰ ਹਰੀਸ਼ ਬਾਂਸਲ, ਪੀ.ਆਰ.ਓ. ਰਾਜਿੰਦਰ ਰਿੰਪੀ ਅਤੇ ਪ੍ਰੋਜੈਕਟ ਚੇਅਰਮੈਨ ਸੰਜੀਵ ਸ਼ਰਮਾ ਨੇ ਦੱਸਿਆ ਕਿ ਸਮਾਗਮ ਵਿਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ 8ਵੀਂ, 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 250 ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ 10ਵੀਂ ਅਤੇ 12ਵੀ ਜਮਾਤ ਵਿਚ 90 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ¢ ਇਸ ਤੋਂ ਇਲਾਵਾ ਸੂਬੇ ਅਤੇ ਰਾਸ਼ਟਰੀ ਪੱਧਰ 'ਤੇ ਖੇਡਾਂ ਵਿਚੋਂ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ¢ ਇਸ ਤੋਂ ਇਲਾਵਾ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਵਿਸ਼ੇਸ਼ ਤਰੀਕੇ ਨਾਲ ਸਨਮਾਨਿਤ ਕੀਤਾ ਜਾਵੇਗਾ¢ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਇਸ ਸਮਾਗਮ ਵਿਚ ਪੁਰਸਕਾਰ ਪ੍ਰਦਾਨ ਕਰਨਗੇ¢ ਇਸ ਮੌਕੇ ਪਿਆਰਾ ਲਾਲ ਰਾਏਸਰ ਵਾਲੇ, ਦਿਨੇਸ਼ ਸਿੰਗਲਾ, ਰਾਕੇਸ਼ ਸਿੰਗਲਾ, ਸ਼ੀਤਲ ਬਜੀਦਕੇ, ਸੇਵਕ ਭੰਮ, ਰਾਜਵਿੰਦਰ ਪਟਵਾਰੀ, ਵਿਮਲ ਸ਼ਰਮਾ, ਰਜਿੰਦਰ ਕੁਮਾਰ, ਸੁਰੇਸ਼ ਭੋਤਨਾ, ਨਰਿੰਦਰ ਨੀਟੀ, ਰਵੀ ਜਿੰਦਲ, ਬੰਟੀ ਗਰੋਵਰ, ਅਸ਼ਵਨੀ ਮਦਾਨ ਆਦਿ ਆਦਿ ਮੈਂਬਰ ਵੀ ਮÏਜੂਦ ਸਨ¢