ਧਨੌਲਾ, 13 ਫਰਵਰੀ (ਜਤਿੰਦਰ ਸਿੰਘ ਧਨੌਲਾ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਰਨਾਲਾ ਡਾ: ਕਰਮਜੀਤ ਸਿੰਘ ਅਤੇ ਡਾ: ਅਮਿਤ ਖੁਰਾਣਾ ਕੁਆਰਡੀਨੇਟਰ ਮੁਰਹਾ ਪੀ.ਟੀ ਪ੍ਰੋਜੈਕਟ ਪੰਜਾਬ ਦੇ ਦਿਸ਼ਾ-ਨਿਰਦੇਸਾ ਅਨੁਸਾਰ ਅਤੇ ਡਾ: ਸੁਖਹਰਮਨਦੀਪ ਸਿੰਘ ਬਤੌਰ ਜ਼ਿਲ੍ਹਾ ਕੁਆਰਡੀਨੇਟਰ ਪੀ.ਟੀ ਮੁਰਹਾ (ਆਰ.ਜੀ.ਐਮ.) ਸਕੀਮ ਬਰਨਾਲਾ ਦੀ ਦੇਖ-ਰੇਖ ਹੇਠ ਸਿਵਲ ਪਸ਼ੂ ਡਿਸਪੈਂਸਰੀ ਅਸਪਾਲ ਕਲਾਂ ਵਿਖੇ ਕਾਫ਼ ਰੈਲੀ ਕਰਵਾਈ ਗਈ | ਇਸ ਮੁਕਾਬਲੇ ਵਿਚ ਕੁੱਲ 41 ਸਰਕਾਰੀ ਸੀਮਨ ਤੋਂ ਪੈਂਦਾ ਹੋਈਆਂ ਕੱਟੀਆਂ ਨੂੰ ਲੈ ਕੇ ਪਸ਼ੂ ਪਾਲਕਾਂ ਵੀਰਾਂ ਨੇ ਭਾਗ ਲਿਆ ਅਤੇ ਮੁਕਾਬਲੇ ਵਿਚ ਸ: ਸਾਧੂ ਸਿੰਘ ਪੁੱਤਰ ਮੱਘਰ ਸਿੰਘ ਕੋਟਦੁੱਨਾਂ ਦੀ ਕੱਟੀ ਨੇ ਪਹਿਲਾ, ਵੀਰਪਾਲ ਕੌਰ ਪਤਨੀ ਦਰਸ਼ਨ ਸਿੰਘ ਅਸਪਾਲ ਕਲਾਂ ਦੀ ਕੱਟੀ ਨੇ ਦੂਸਰਾ ਅਤੇ ਬੱਬੂ ਸਿੰਘ ਪੁੱਤਰ ਦਰਸ਼ਨ ਸਿੰਘ ਕੋਟਦੁੱਨਾਂ ਦੀ ਕੱਟੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਕਾਫ਼ ਰੈਲੀ ਵਿਚ ਪਹੁੰਚੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਡਾ: ਸੁਖਹਰਮਨਦੀਪ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਨੇ ਪਸ਼ੂਆਂ ਦੀ ਨਸਲ ਸੁਧਾਰ ਬਾਰੇ ਅਤੇ ਪ੍ਰੋਜੈਕਟ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਪਸ਼ੂ ਪਾਲਕਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਡਾ: ਪ੍ਰੀਤ ਮਹਿੰਦਰਪਾਲ ਸਿੰਘ ਢੀਂਡਸਾ ਨੇ ਪਸ਼ੂ ਨੂੰ ਹੋਣ ਵਾਲੀਆਂ ਬਿਮਾਰੀਆਂ ਉਨ੍ਹਾਂ ਦੇ ਰੱਖ ਰੱਖਾਵ ਅਤੇ ਪਸ਼ੂਆਂ ਦੇ ਘਰੇਲੂ ਉਪਚਾਰ ਸੰਬੰਧੀ ਪਸ਼ੂ ਪਾਲਕਾਂ ਨਾਲ ਗੱਲਬਾਤ ਕੀਤੀ, ਨਾਲ ਹੀ ਡਾ: ਗਗਨਜੋਤ ਸਿੰਘ ਵੈਟਨਰੀ ਅਫ਼ਸਰ ਬਰਨਾਲਾ ਨਾਲ ਮਿਲ ਕੇ ਬਤੌਰ ਜੱਜ ਅਹਿਮ ਭੂਮਿਕਾ ਨਿਭਾਈ | ਕਾਫ਼ ਰੈਲੀ ਦਾ ਪੂਰਾ ਪ੍ਰਬੰਧ ਸੁਚੱਜੇ ਢੰਗ ਨਾਲ ਮੁਕੰਮਲ ਡਾ: ਸਤਨਾਮ ਸਿੰਘ ਵੈਟਨਰੀ ਇੰਸਪੈਕਟਰ ਅਸਪਾਲ ਕਲਾਂ ਨੇ ਕੀਤਾ | ਮੁਰਹਾ ਪੀ.ਟੀ ਸਕੀਮ ਵਲੋਂ ਆਪਣੀਆਂ ਯੋਗ ਸੇਵਾਵਾਂ ਦੇਣ ਬਦਲੇ ਵੈਟਨਰੀ ਇੰਸਪੈਕਟਰ ਅਸਪਾਲ ਕਲਾਂ ਸਤਨਾਮ ਸਿੰਘ ਅਤੇ ਵੈਟਨਰੀ ਇੰਸਪੈਕਟਰ ਅਜੈ ਸ਼ਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਪਿੰਡ ਦੇ ਸਰਪੰਚ ਸਾਹਿਬ ਸ: ਮਨਜੀਤ ਸਿੰਘ ਕਲੇਰ ਅਤੇ ਮੈਂਬਰ ਪੰਚਾਇਤ ਸ: ਜਰਨੈਲ ਸਿੰਘ ਲੀਲਾ ਦਾ ਪੀ.ਟੀ ਪ੍ਰੋਜੈਕਟ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ | ਕਾਫ਼ ਰੈਲੀ ਮੌਕੇ ਪਿੰਡ ਦੇ ਪਤਵੰਤੇ ਸੱਜਣ ਸੁਸਾਇਟੀ ਮੈਂਬਰ ਬਲਵੀਰ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਨੰਬਰਦਾਰ, ਕਲੱਬ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਮੈਂਬਰ ਲਖਵਿੰਦਰ ਸਿੰਘ, ਤਮਨਦੀਪ ਸਿੰਘ ਤੋਂ ਇਲਾਵਾ ਸੁਖਵੀਰ ਸਿੰਘ ਲੱਕੀ, ਬਲਵਿੰਦਰ ਸਿੰਘ ਕੋਟਦੁੱਨਾਂ, ਗੁਰਲਾਲ ਸਿੰਘ ਕੋਠੇ ਵਾਹਿਗੁਰੂਪੁਰਾ, ਪੀ.ਟੀ ਸਟਾਫ਼ ਬਰਨਾਲਾ ਵਲੋਂ ਸੁਪਰਵਾਈਜ਼ਰ ਗੁਰਤੇਜ ਸਿੰਘ, ਸਤਨਾਮ ਸਿੰਘ, ਗਮਦੂਰ ਸਿੰਘ ਅਤੇ ਮਿਲਕ ਰਿਕਾਰਡਰ ਜਗਵੀਰ ਸਿੰਘ, ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ |