ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ ਨੇ ਕੀਤਾ | ਇਸ ਮੌਕੇ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਦੰਦ ਵਿਭਾਗ ਦੀ ਟੀਮ ਡਾ: ਹਰਸ਼ ਬਾਵਾ, ਡਾ: ਲਕਸ਼ਿਤਾ, ਡਾ: ਲਵਲੀਨ, ਡਾ: ਜੈਸਮੀਨ ਅਤੇ ਡਾ: ਹਰਕੀਰਤ ਸਿੰਘ ਨੇ ਵਿਦਿਆਰਥੀਆਂ ਦੇ ਦੰਦਾਂ ਦਾ ਚੈੱਕਅਪ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਾਫ਼-ਸਫ਼ਾਈ, ਮਸੂੜਿ੍ਹਆਂ ਦੀ ਦੇਖਭਾਲ, ਦੰਦਾਂ ਦੀਆਂ ਆਮ ਸਮੱਸਿਆਵਾਂ ਅਤੇ ਉਨ੍ਹਾਂ ਤੋਂ ਬਚਾਅ ਬਾਰੇ ਮਹੱਤਵਪੂਰਨ ਜਾਣਕਾਰੀ ਵੀ ਸਾਂਝੀ ਕੀਤੀ ਗਈ | ਇਸ ਮੌਕੇ ਸ੍ਰੀ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਸ੍ਰੀ ਅਸ਼ਵਨੀ ਸਿੰਗਲਾ, ਡੀਨ ਅਕਾਦਮਿਕ ਡਾ: ਭਾਵੇਤ ਗਰਗ, ਰਜਨੀਸ਼ ਨਰੂਲਾ, ਡਾ: ਜਸ਼ਨਜੋਤ, ਭਾਵੁਕਤਾ ਸ਼ਰਮਾ, ਕੋਆਰਡੀਨੇਟਰ ਨਵਦੀਪ ਬਾਂਸਲ, ਵਿਜੈ ਕੁਮਾਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |