15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਹਾ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 15-02-2026
ਤਪਾ ਮੰਡੀ, 14 ਫਰਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਵਲੋਂ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤਪਾ ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਤੇ ਦੋ ਪਹੀਆ ਵਾਹਨਾਂ ਦੇ ਚਲਾਨ ਵੀ ਕੀਤੇ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ 15 ਫਰਵਰੀ ਨੂੰ ਪੂਰੇ ਦੇਸ਼ ਅੰਦਰ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਪੁਲਿਸ ਵਲੋਂ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਸਦਕਾ ਇਹ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ 'ਚ ਪੁਲਿਸ ਦਾ ਡਰ ਬਣਿਆ ਰਹੇ | ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਲਾਕੇ ਅੰਦਰ ਕੋਈ ਵੀ ਸ਼ੱਕੀ ਵਿਅਕਤੀ, ਚੀਜ਼ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਇਸ ਮੌਕੇ ਸਹਾਇਕ ਥਾਣੇਦਾਰ ਬੂਟਾ ਸਿੰਘ, ਸਹਾਇਕ ਥਾਣੇਦਾਰ ਮੈਡਮ ਨੀਦਰਪਾਲ ਕੌਰ,ਹੌਲਦਾਰ ਇਕਬਾਲ ਸਿੰਘ, ਹੌਲਦਾਰ ਗੁਰਮੇਲ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਸੰਗਰੂਰ ਦੇ ਵਿਅਕਤੀ ਰਾਹੀਂ ਕੀਤਾ ਸੀ ਮੇਰੇ ਨਾਲ ਸੰਪਰਕ-ਭਰਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।