15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ <br/>

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਦੌਰਾਨ ਡਾ. ਦਰਸ਼ਨਪਾਲ ਅਤੇ ਹੋਰ ਆਗੂ | ਅਜੀਤ ਤਸਵੀਰ <br/> 15-02-2026
ਬਰਨਾਲਾ, 14 ਫਰਵਰੀ (ਅਸ਼ੋਕ ਭਾਰਤੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸੁਖਦੇਵ ਸਿੰਘ ਜਵੰਦਾ ਕੋਠੇ ਜਗਜੀਤਪੁਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਸੂਬਾ ਪ੍ਰਧਾਨ ਡਾ: ਦਰਸ਼ਨ ਪਾਲ ਭਾਰਤ ਸਰਕਾਰ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟੈਲੀਫ਼ੋਨ 'ਤੇ ਹੋਈ ਗੱਲਬਾਤ ਤੋਂ ਬਾਅਦ ਕੀਤੇ ਗਏ ਵਪਾਰਕ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿੱਥੇ ਇਹ ਸਮਝੌਤਾ ਭਾਰਤ ਦੇ ਸਮੁੱਚੇ ਕਿਸਾਨਾਂ ਖ਼ਾਸ ਕਰ ਕੇ ਸੋਇਆਬੀਨ, ਕਪਾਹ, ਜਵਾਰ, ਫਲ ਅਤੇ ਸਬਜ਼ੀਆਂ ਪੈਦਾ ਕਰਨ ਵਾਲੇ ਕਿਸਾਨਾਂ ਦਾ ਹਰ ਤਰੀਕੇ ਨਾਲ ਉਜਾੜਾ ਕਰੇਗਾ ਉੱਥੇ ਇਸ ਸਮਝੌਤੇ ਨਾਲ ਅਮਰੀਕਾ ਵਿਚ ਪੈਦਾ ਕੀਤੀਆਂ ਜਾਂਦੀਆਂ ਜੀ.ਐਮ ਬੀਜਾਂ ਨਾਲ ਪੈਦਾ ਕੀਤੀਆਂ ਫ਼ਸਲਾਂ ਅਤੇ ਉਨ੍ਹਾਂ ਤੋਂ ਬਣੇ ਪਦਾਰਥਾਂ ਰਾਹੀਂ ਭਾਰਤ ਦੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਹੋਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਜਾਵੰਦਾ ਨੇ ਦੱਸਿਆ ਕਿ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪੰਜਾਬ ਵਿਚ ਜੋ ਬੀਜੇਪੀ ਅਤੇ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੇ ਘਰਾਂ ਅੱਗੇ ਰੋਸ ਧਰਨੇ ਦਿੱਤੇ ਜਾ ਰਹੇ ਹਨ | ਉਨ੍ਹਾਂ ਵਿਚ ਬਰਨਾਲਾ ਵਿਖੇ ਵੱਡੀ ਗਿਣਤੀ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਕਿਸਾਨ ਸ਼ਾਮਿਲ ਹੋਣਗੇ | ਇਸੇ ਤਰ੍ਹਾਂ 28 ਫਰਵਰੀ ਨੂੰ ਨਛੱਤਰ ਭਵਨ ਮੋਗਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜਨਰਲ ਬਾਡੀ ਮੀਟਿੰਗ ਵਿਚ ਵੀ ਬਰਨਾਲੇ ਤੋਂ ਦਰਜਨਾਂ ਕਿਸਾਨ ਹਾਜ਼ਰੀ ਲਵਾਉਣਗੇ | ਇਸ ਮੌਕੇ ਬਲਾਕ ਸ਼ਹਿਣਾ ਦੇ ਪ੍ਰਧਾਨ ਲਖਬੀਰ ਸਿੰਘ ਦੁੱਲਮਸਰ, ਜ਼ਿਲ੍ਹਾ ਖ਼ਜ਼ਾਨਚੀ ਦਰਸ਼ਨ ਪਾਲ ਪੱਖੋ ਕਲਾਂ, ਬੰਤ ਸਿੰਘ ਗਰੇਵਾਲ ਭਦੌੜ, ਜਨਰਲ ਸਕੱਤਰ ਮਹਿਮਾ ਸਿੰਘ ਧਨੌਲਾ, ਮੋਹਣ ਸਿੰਘ ਰੂੜੇਕੇ, ਬੰਤ ਸਿੰਘ ਅਤੇ ਧੰਨ ਸਿੰਘ ਸ਼ਹਿਣਾ, ਜੋਰਾ ਸਿੰਘ, ਬਲਦੇਵ ਸਿੰਘ, ਤਰਸੇਮ ਸਿੰਘ, ਹਰਨੇਕ ਸਿੰਘ, ਮੇਜਰ ਸਿੰਘ ਬਰਨਾਲਾ, ਪ੍ਰਦੀਪ ਸਿੰਘ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਬੁਰਜ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖਿਆ ਸ਼ਾਸਤਰੀ ਪਿ੍ੰਸੀਪਲ ਸਰਵਣ ਸਿੰਘ ਔਜਲਾ ਦੀ ਯਾਦ ਵਿਚ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਮਹਾ ਸ਼ਿਵਰਾਤਰੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।