15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਿੱਖਿਆ ਸ਼ਾਸਤਰੀ ਪਿ੍ੰਸੀਪਲ ਸਰਵਣ ਸਿੰਘ ਔਜਲਾ ਦੀ ਯਾਦ ਵਿਚ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ <br/>

ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮਰਹੂਮ ਪਿ੍: ਸਰਬਣ ਸਿੰਘ ਔਜਲਾ ਦੇ ਪਰਿਵਾਰਕ ਮੈਂਬਰ | ਤਸਵੀਰ : ਅਵਤਾਰ ਸਿੰਘ ਅਣਖੀ <br/> 15-02-2026
ਮਹਿਲ ਕਲਾਂ, 14 ਫਰਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਉੱਘੀ ਸ਼ਖ਼ਸੀਅਤ, ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਇਤਿਹਾਸਕਾਰ ਮਰਹੂਮ ਪਿ੍ੰਸੀਪਲ ਸਰਵਣ ਸਿੰਘ ਔਜਲਾ ਦੀ ਮਿੱਠੀ ਯਾਦ ਨੂੰ ਸਮਰਪਿਤ, ਉਨ੍ਹਾਂ ਦੇ ਪਰਿਵਾਰ ਵਲੋਂ ਵਿੱਦਿਅਕ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਤੀਸਰੇ ਸਾਲ ਸਨਮਾਨਿਤ ਕੀਤਾ ਗਿਆ | ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਆਯੋਜਿਤ ਇਨਾਮ ਵੰਡ ਸਮਾਰੋਹ ਦੌਰਾਨ ਔਜਲਾ ਪਰਿਵਾਰ ਵਲੋਂ ਵੱਖ-ਵੱਖ ਜਮਾਤਾਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ 42 ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਪਰਿਵਾਰ ਨੇ ਸਕੂਲ ਦੇ 12ਵੀਂ ਜਮਾਤ ਤੱਕ ਦੇ ਬਾਕੀ ਸਮੂਹ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਦੇ ਸੈੱਟ ਭੇਟ ਕੀਤੇ ਅਤੇ ਖੇਡਾਂ ਦੇ ਮੈਦਾਨ ਵਿਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਵਿਸ਼ੇਸ਼ ਇਨਾਮਾਂ ਨਾਲ ਨਿਵਾਜਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਸੁਨੀਤਇੰਦਰ ਸਿੰਘ ਅਤੇ ਹੈੱਡ ਮਾਸਟਰ ਰਾਜੇਸ਼ ਗੋਇਲ ਨੇ ਔਜਲਾ ਪਰਿਵਾਰ ਵਲੋਂ ਨਿਭਾਈ ਜਾ ਰਹੀ ਇਸ ਸਮਾਜਿਕ ਜ਼ਿੰਮੇਵਾਰੀ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਬੱਚਿਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ | ਸਮਾਰੋਹ ਨੂੰ ਭਾਵੁਕ ਲਹਿਜ਼ੇ ਵਿਚ ਸੰਬੋਧਨ ਕਰਦਿਆਂ ਮਰਹੂਮ ਪਿ੍ੰਸੀਪਲ ਸਰਵਣ ਸਿੰਘ ਔਜਲਾ ਦੀ ਬੇਟੀ ਦਿਵਜੋਤ ਕੌਰ (ਪਤਨੀ ਡਾ: ਗੁਰਿੰਦਰ ਸਿੰਘ ਸ਼ਿਕਾਗੋ) ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਆਪਣਾ ਪੂਰਾ ਜੀਵਨ ਅਧਿਆਪਨ ਦੇ ਕਿੱਤੇ ਅਤੇ ਇਤਿਹਾਸਕਾਰ ਵਜੋਂ ਸਮਰਪਿਤ ਕੀਤਾ ਅਤੇ ਅੱਜ ਉਨ੍ਹਾਂ ਦੀ ਗੈਰ-ਮੌਜੂਦਗੀ ਵਿਚ ਵੀ ਇਲਾਕੇ ਦੇ ਲੋਕਾਂ ਤੇ ਵਿਦਿਆਰਥੀਆਂ ਵੱਲੋਂ ਮਿਲ ਰਿਹਾ ਮਾਣ-ਸਤਿਕਾਰ ਪਰਿਵਾਰ ਲਈ ਵੱਡੀ ਪੂੰਜੀ ਹੈ | ਉਨ੍ਹਾਂ ਐਲਾਨ ਕੀਤਾ ਕਿ ਔਜਲਾ ਪਰਿਵਾਰ ਭਵਿੱਖ ਵਿਚ ਵੀ ਸਕੂਲ ਦੇ ਸਰਵਪੱਖੀ ਵਿਕਾਸ ਅਤੇ ਲੋੜਵੰਦ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਰਹੇਗਾ | ਇਸ ਦੌਰਾਨ ਪਿ੍ੰਸੀਪਲ ਰਜਿੰਦਰ ਪਾਲ ਸਿੰਘ ਅਤੇ ਸਾਬਕਾ ਚੇਅਰਮੈਨ ਜਗਸੀਰ ਸਿੰਘ ਖ਼ਾਲਸਾ ਨੇ ਔਜਲਾ ਪਰਿਵਾਰ ਦਾ ਧੰਨਵਾਦ ਕਰਦਿਆਂ ਦੂਸਰੇ ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਅੱਗੇ ਆਉਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਜੋਤ ਸਿੰਘ ਔਜਲਾ, ਕਮਲਜੀਤ ਕੌਰ ਔਜਲਾ, ਨਸੀਬ ਕੌਰ ਕੈਲੇਫ਼ੋਰਨੀਆ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਸਰਪੰਚ ਸਰਬਜੀਤ ਸਿੰਘ ਸ਼ੰਬੂ, ਚੇਅਰਮੈਨ ਅਮਨਦੀਪ ਸਿੰਘ, ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ, ਗੁਰਪ੍ਰੀਤ ਸਿੰਘ ਅਣਖੀ, ਲੈਕਚਰਾਰ ਤੇਜਿੰਦਰ ਸਿੰਘ, ਸੌਰਭ ਕੁਮਾਰ ਸਮੇਤ ਸਮੂਹ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਮੈਂਬਰਾਨ ਹਾਜ਼ਰ ਸਨ, ਜਿਨ੍ਹਾਂ ਨੇ ਬੱਚਿਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਬਾਬਾ ਹੀਰਾ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਬਰਸੀ ਮਨਾਈ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।