ਬਰਨਾਲਾ, 14 ਫਰਵਰੀ (ਅਸ਼ੋਕ ਭਾਰਤੀ)-ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਕਮਲਜੀਤ ਕੌਰ ਅਤੇ ਚੇਅਰਮੈਨ ਸੁਦਾਗਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਸਗੋਂ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦਾ ਵੀ ਵਿਕਾਸ ਕਰਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮਾਰੋਹ ਦੀ ਸ਼ੁਰੂਆਤ ਮਾਰਚ ਪਾਸਟ ਨਾਲ ਹੋਈ, ਜਿਸ ਵਿਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਅਨੁਸ਼ਾਸਨ ਅਤੇ ਜੋਸ਼ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਛੋਟੇ ਬੱਚਿਆਂ ਨੇ ਫਰਾਗ ਰੇਸ (ਮੇਂਡਕ ਦੌੜ), ਮੰਕੀ ਰੇਸ, ਬੈਗ ਪੈਕ ਗੇਮ ਆਦਿ ਵਿਚ ਖ਼ੁਸ਼ੀ-ਖ਼ੁਸ਼ੀ ਭਾਗ ਲਿਆ | ਸੀਨੀਅਰ ਵਿਦਿਆਰਥੀਆਂ ਦੇ ਹੁਰਡਲ ਰੇਸ, ਖੋ-ਖੋ, ਲੰਮੀ ਛਾਲ, ਉੱਚੀ ਛਾਲ ਅਤੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |