15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਜੇਲ੍ਹ 'ਚ ਬੰਦ ਕਿਸਾਨ ਤੁਰੰਤ ਰਿਹਾਅ ਨਾ ਕੀਤੇ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼-ਜੋਗਿੰਦਰ ਸਿੰਘ ਉਗਰਾਹਾਂ <br/>

ਅਜੀਤ ਡੈਸਕ 15-02-2026
ਧਨੌਲਾ, 14 ਫਰਵਰੀ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਜੇਲ੍ਹ 'ਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ, ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵਲੋਂ ਅੰਨਾ ਜਬਰ ਕਰਨ ਤੋਂ ਬਾਅਦ ਮਸਲਾ ਹੱਲ ਕਰਨ ਦੀ ਬਜਾਏ ਸਮਝੌਤੇ ਤੋਂ ਮੁੱਕਰ ਗਏ | ਉਨ੍ਹਾਂ ਆਖਿਆ ਕਿ ਉਨ੍ਹਾਂ ਜੋ ਕੀਤਾ ਇਸ ਤੋਂ ਬਾਅਦ ਅੱਜ ਬਠਿੰਡਾ ਜ਼ਿਲ੍ਹਾ ਦੇ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਰਿਹਾਈ ਸਬੰਧੀ ਕਾਰਵਾਈ ਸ਼ੁਰੂ ਕਰਨ ਲਈ ਅਰਜ਼ੀ ਮੰਗੀ ਗਈ ਸੀ ਜੋ ਜਥੇਬੰਦੀ ਵਲੋਂ ਦਿੱਤੀ ਜਾ ਚੁੱਕੀ ਹੈ | ਜਿਸ ਵਿਚ ਸੂਬਾ ਕਮੇਟੀ ਵਲੋਂ 14 ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ ਜੋ ਅੱਜ ਪੂਰਾ ਹੋ ਗਿਆ | ਇਸ ਸਬੰਧੀ ਅੱਜ ਸੂਬੇ ਦੀ ਮੀਟਿੰਗ ਕਰ ਕੇ 18 ਫਰਵਰੀ ਨੂੰ ਬਠਿੰਡਾ ਵਿਚ ਇਕੱਠ ਕਰਨ ਦਾ ਐਲਾਨ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਜੇਲ੍ਹ ਤੋਂ ਰਿਹਾਅ ਕਰਾਉਣ ਲਈ ਵੱਖ-ਵੱਖ ਰੂਪਾਂ ਵਿਚ ਚੱਲ ਰਹੇ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਨੇ ਕਿਸਾਨਾਂ 'ਤੇ ਕੀਤੇ ਪੰਜ ਝੂਠੇ ਪੁਲਿਸ ਕੇਸਾਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਪੁਲਿਸ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ | ਉਨ੍ਹਾਂ ਪੰਜਾਬ ਸਰਕਾਰ ਅਤੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵਾਰ-ਵਾਰ ਸਮਝੌਤੇ ਕਰ ਕੇ ਮੁੱਕਰ ਰਿਹਾ ਹੈ ਅਤੇ ਕਿਸਾਨਾਂ ਖ਼ਿਲਾਫ਼ ਜਬਰ ਕੀਤਾ ਜਾ ਰਿਹਾ ਹੈ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜਗਤਾਰ ਸਿੰਘ ਕਾਲਾਝਾੜ, ਔਰਤ ਆਗੂ ਹਰਿੰਦਰ ਬਿੰਦੂ, ਕਮਲ ਬਰਨਾਲਾ, ਬਿੰਦਰ ਕੌਰ ਭਦੌੜ, ਜ਼ਿਲਿ੍ਹਆਂ ਦੇ ਪ੍ਰਧਾਨ, ਜਰਨਲ ਸਕੱਤਰ ਦੇ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਡੇਰਾ ਡੁਮੇਲੀ ਵਾਲਾ ਚੱਕ ਹੋਲਗੜ੍ਹ ਵਿਖੇ ਕੌਮੀ ਤਿਉਹਾਰ ਤੇ ਜੋੜ ਮੇਲਾ ਹੋਲਾ ਮਹੱਲਾ ਨੂੰ ਲੈ ਕੇ ਤਿਆਰੀਆਂ ਜਾ... ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਦਾ ਘਿਰਾਓ ਕਰ ਕੇ ਦਿੱਤਾ ਰੋਸ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।