29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਟੱਲੇਵਾਲ ਵਿਖੇ ਭਾਕਿਯੂ ਲੱਖੋਵਾਲ ਦੀ ਮੀਟਿੰਗ ਮੌਕੇ ਅਮਰੀਕਾ ਨਾਲ ਵਪਾਰਕ ਸਮਝੌਤੇ ਦੀ ਨਿਖੇਧੀ

ਅਜੀਤ ਡੈਸਕ 16-02-2026
ਟੱਲੇਵਾਲ, 15 ਫਰਵਰੀ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਨਾਇਬ ਸਿੰਘ ਟੱਲੇਵਾਲ ਦੀ ਅਗਵਾਈ 'ਚ ਹੋਈ ਬਲਾਕ ਪੱਧਰੀ ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਭਾਰਤ ਤੇ ਅਮਰੀਕਾ ਦੇ ਵਪਾਰਕ ਸਮਝੌਤੇ ਦੀ ਨਿਖੇਧੀ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਰਤ ਵਲੋਂ ਕੀਤਾ ਸਮਝੌਤਾ ਦੇਸ਼ ਨੂੰ ਕਾਲੇ ਹਨੇਰੇ ਵਿਚ ਧੱਕੇਗਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਭਾਵੇਂ ਲੋਕ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀ ਹੈ, ਪਰ ਅਸਿੱਧੇ ਰੂਪ 'ਚ ਲੋਕਾਂ ਦੀ ਕਿਰਤ ਨੂੰ ਲੁੱਟਣ ਦੀ ਗੱਲ ਕਰ ਰਹੀ ਹੈ | ਵਪਾਰਕ ਸਮਝੌਤੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਮਝੌਤਾ ਦੇਸ਼ ਦੀ ਆਰਥਿਕਤਾ ਨੂੰ ਵੱਡੀ ਢਾਹ ਲਾਵੇਗਾ | ਇਸ ਲਈ ਸਮੁੱਚੇ ਦੇਸ਼ ਵਾਸੀਆਂ ਨੂੰ ਇਸ ਲੋਕ ਮਾਰੂ ਸਮਝੌਤੇ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ 22 ਫਰਵਰੀ ਨੂੰ ੂ ਜਥੇਬੰਦੀ ਦੇ ਆਗੂ ਜਿੱਥੇ ਭਾਜਪਾ ਆਗੂਆਂ ਦਾ ਘਿਰਾਓ ਕਰਨਗੇ, ਉਥੇ ਪੰਜਾਬ ਸਰਕਾਰ ਦੇ ਐਮ. ਪੀ. ਤੇ ਵਿਧਾਇਕਾ ਦੇ ਘਿਰਾਓ ਕਰਨ ਸੰਬੰਧੀ ਵੀ ਵਿਚਾਰ ਕੀਤੇ ਗਏ | ਇਸ ਮੌਕੇ ਇਕਾਈ ਪ੍ਰਧਾਨ ਜਗਸੀਰ ਸਿੰਘ ਧੀਮਾਨ, ਨਿਰਮਲ ਸਿੰਘ ਟੱਲੇਵਾਲ, ਅਰਸ਼ਦੀਪ ਸਿੰਘ ਰੰਧਾਵਾ, ਬੂਟਾ ਸਿੰਘ ਨਾਈਵਾਲਾ, ਬੂਟਾ ਸਿੰਘ ਰਹਿਲ ਜਨਰਲ ਸਕੱਤਰ, ਮਨਜੀਤ ਸਿੰਘ, ਮੇਜਰ ਸਿੰਘ, ਸ਼ਮਸ਼ੇਰ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ, ਤੇਜਾ ਸਿੰਘ, ਬੂਟਾ ਸਿੰਘ, ਰਾਜਿੰਦਰ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ ਆਦਿ ਵੀ ਹਾਜਰ ਸਨ |

ਪਿਛਲੀ ਖ਼ਬਰ ਕੱਚੇ ਘਰਾਂ ਦੇ ਪੈਸੇ ਨਾ ਮਿਲਣ ਕਾਰਨ ਲੋਕਾਂ ਨੇ ਪੰਜਾਬ ਸਰਕਾਰ ਤੇ ਨਗਰ ਨਿਗਮ ਅਧਿਕਾਰੀਆਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ <... ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਹਰ-ਘਰ ਤੱਕ ਪਹੁੰਚਾਉਣ ਲਈ ਵਿਧਾਇਕ ਡਾ. ਰਹਿਮਾਨ ਦੀ ਅਗਵਾਈ ਹੇਠ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।