29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੀਂਹ ਨਾਲ ਨੁਕਸਾਨੇ ਘਰਾਂ ਦਾ ਹਾਲੇ ਤੱਕ ਨਹੀਂ ਮਿਲਿਆ ਮੁਆਵਜ਼ਾ-ਧਾਲੀਵਾਲ

ਅਜੀਤ ਡੈਸਕ 18-02-2026
ਸ਼ਹਿਣਾ, 17 ਫਰਵਰੀ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਭਾਰੀ ਮੀਂਹਾਂ ਕਾਰਨ ਵੱਡੀ ਗਿਣਤੀ ਵਿਚ ਘਰ ਨੁਕਸਾਨੇ ਗਏ ਸਨ ਪਰ ਸਰਕਾਰ ਨੇ ਹਾਲੇ ਤੱਕ ਵੱਡੀ ਗਿਣਤੀ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ | ਉਨ੍ਹਾਂ ਦੱਸਿਆ ਕਿ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਪੀੜਤ ਪਰਿਵਾਰਾਂ ਨੂੰ ਘਰਾਂ ਦੀ ਮੁਰੰਮਤ ਅਤੇ ਉਸਾਰੀ ਲਈ ਪੈਸੇ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਤਿੰਨ ਮਹੀਨੇ ਲੰਘ ਜਾਣ ਦੇ ਬਾਵਜੂਦ ਹਾਲੇ ਤੱਕ ਕਾਣੀ ਕੌਡੀ ਨਹੀਂ ਦਿੱਤੀ | ਉਸ ਸਮੇਂ ਸੱਤਾਧਾਰੀ ਆਗੂਆਂ ਨੇ ਸੈਕਸ਼ਨ ਲੈਟਰ ਵੀ ਲੋਕਾਂ ਨੂੰ ਵੰਡੇ ਸਨ, ਪਰ ਫਿਰ ਵੀ ਪੈਸੇ ਨਹੀਂ ਦਿੱਤੇ ਗਏ | ਉਨ੍ਹਾਂ ਕਿਹਾ ਕਿ ਹਰਬੰਸ ਕੌਰ ਵਾਸੀ ਸ਼ਹਿਣਾ ਪਤਨੀ ਸਵ: ਬੰਤ ਸਿੰਘ ਤੋਂ ਇਲਾਵਾ ਅਨੇਕਾਂ ਅਜਿਹੀਆਂ ਹੋਰ ਔਰਤਾਂ ਹਨ, ਜੋ ਮੀਂਹਾਂ ਦੇ ਨੁਕਸਾਨੇ ਘਰਾਂ ਦਾ ਮੁਆਵਜ਼ਾ ਲੈਣ ਲਈ ਦਰ-ਦਰ ਧੱਕੇ ਖਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਨਾਲ ਮਜ਼ਾਕ ਕਰਨਾ ਬੰਦ ਕਰੇ |

ਪਿਛਲੀ ਖ਼ਬਰ ਸਾਂਝੀ ਸੰਘਰਸ਼ ਕਮੇਟੀ ਸਰਕਲ ਬਰਨਾਲਾ ਵਲੋਂ ਪਾਵਰਕਾਮ ਮੈਨਜਮੈਂਟ ਖ਼ਿਲਾਫ਼ ਨਾਅਰੇਬਾਜ਼ੀ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਸੰਗਰ ਪੱਤੀ ਧਨੌਲਾ ਵਿਖੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।