29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਾਂਝੀ ਸੰਘਰਸ਼ ਕਮੇਟੀ ਸਰਕਲ ਬਰਨਾਲਾ ਵਲੋਂ ਪਾਵਰਕਾਮ ਮੈਨਜਮੈਂਟ ਖ਼ਿਲਾਫ਼ ਨਾਅਰੇਬਾਜ਼ੀ <br/>

ਅਜੀਤ ਡੈਸਕ 18-02-2026
ਬਰਨਾਲਾ, 17 ਫਰਵਰੀ (ਅਸ਼ੋਕ ਭਾਰਤੀ)-ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਸਾਂਝੀ ਸੰਘਰਸ਼ ਕਮੇਟੀ ਸਰਕਲ ਬਰਨਾਲਾ ਵਲੋਂ 66 ਕੇ.ਵੀ ਗਰਿੱਡ ਧਨੌਲਾ ਰੋਡ ਬਰਨਾਲਾ ਵਿਖੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮਨੈਜਮੈਂਟ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਪਾਵਰਕਾਮ ਐਡ ਟਰਾਂਸਕੋ ਦੇ ਸੀ.ਐਮ.ਡੀ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਸਾਂਝੀ ਸੰਘਰਸ਼ ਕਮੇਟੀ ਦੇ ਆਗੂ ਸਤਿੰਦਰਪਾਲ ਸਿੰਘ ਜੱਸੜ, ਕਨਵੀਨਰ ਇੰਜ: ਗੁਰਲਾਭ ਸਿੰਘ ਏ.ਏ.ਈ ਨੇ ਕਿਹਾ ਕਿ ਪਾਵਰਕਾਮ ਦੀ ਮਨੈਜਮੈਟ ਵਲੋਂ ਕੀਤੇ ਸਮਝੌਤੇ ਤਹਿਤ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਜਥੇਬੰਦੀਆਂ ਨਾਲ ਮੁਲਾਜ਼ਮ ਅਤੇ ਪੈਨਸ਼ਨਰ ਮਸਲਿਆਂ 'ਤੇ ਸਹਿਮਤੀ ਕੀਤੀ ਗਈ ਸੀ ਅਤੇ ਮੈਨੇਜਮੈਂਟ ਵਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਨਾ ਵੇਚਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ਮੈਨੇਜਮੈਂਟ ਨੇ ਵਾਅਦਾ ਖ਼ਿਲਾਫ਼ੀ ਕਰਦੇ ਹੋਏ ਪਿੰਡ ਬਡੂੰਗਰ (ਪਟਿਆਲਾ) ਵਿਚਲੀ ਬਿਜਲੀ ਨਿਗਮ ਦੀ 50 ਏਕੜ ਜ਼ਮੀਨ ਪੁੱਡਾ ਦੇ ਨਾਂਅ ਤਬਦੀਲ ਕਰ ਦਿੱਤੀ ਹੈ | ਜਿਸ ਕਾਰਨ ਸਮੁੱਚੇ ਬਿਜਲੀ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਪਾਵਰਕਾਮ ਦੀ ਮਨੈਜਮੈਟ ਦੇ ਇਸ ਲੋਕ ਮੁਲਾਜ਼ਮ ਮਾਰੂ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦੇ ਹੋਏ, ਇਸ ਨੂੰ ਵਾਪਸ ਲੈਣ ਲਈ ਕਿਹਾ | ਜੇਕਰ ਇਹ ਫ਼ੈਸਲਾ ਵਾਪਸ ਨਾ ਲਿਆ ਤਾਂ ਬਿਜਲੀ ਮੁਲਾਜ਼ਮ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ | ਇਸ ਮੌਕੇ ਜਗਤਾਰ ਸਿੰਘ ਖੇੜੀ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ ਜਲੂਰ, ਹਾਕਮ ਸਿੰਘ ਨੂਰ, ਇੰਜ: ਕੁਲਵੀਰ ਸਿੰਘ ਅÏਲਖ, ਇੰਜ: ਰਾਜੇਸ਼ ਕੁਮਾਰ ਬੰਟੀ, ਰਜਿੰਦਰ ਸਿੰਘ, ਇੰਜ: ਹਰਭੋਲ ਸਿੰਘ, ਰਜਿੰਦਰ ਸਿੰਘ ਮਿੰਟੂ, ਰਣਜੀਤ ਕੁਮਾਰ ਚੀਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਬਰਨਾਲਾ ਵਲੋਂ ਰੁੱਖ ਪੁੱਟਣ ਸਬੰਧੀ ਵਾਤਾਵਰਨ ਪ੍ਰੇਮੀਆਂ ਨੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦਿੱਲੀ 'ਚ ਪਾਈ... ਅਗਲੀ ਖ਼ਬਰ ਮੀਂਹ ਨਾਲ ਨੁਕਸਾਨੇ ਘਰਾਂ ਦਾ ਹਾਲੇ ਤੱਕ ਨਹੀਂ ਮਿਲਿਆ ਮੁਆਵਜ਼ਾ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।