29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਰਨਾਲਾ ਵਿਖੇ 47 ਪ੍ਰੀਖਿਆ ਕੇਂਦਰਾਂ ਵਿਚ ਅੱਠਵੀਂ ਜਮਾਤ ਦੇ 4504 ਵਿਦਿਆਰਥੀਆਂ ਨੇ ਦਿੱਤਾ ਅੰਗਰੇਜ਼ੀ ਦਾ ਪੇਪਰ

ਅਜੀਤ ਡੈਸਕ 18-02-2026
ਬਰਨਾਲਾ, 17 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਤਹਿਤ ਅੱਜ ਅੰਗਰੇਜ਼ੀ ਦਾ ਪੇਪਰ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਇਆ | ਪ੍ਰੀਖਿਆ ਕੇਂਦਰਾਂ ਵਿਚ ਵਿਦਿਆਰਥੀਆਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਜ਼ਿਲ੍ਹੇ ਵਿਚ ਬਣਾਏ ਗਏ 47 ਪ੍ਰੀਖਿਆ ਕੇਂਦਰਾਂ ਵਿਚ ਕੁੱਲ 4504 ਵਿਦਿਆਰਥੀਆਂ ਨੇ ਪੇਪਰ ਦਿੱਤਾ | ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ 'ਤੇ ਨਕਲ-ਰਹਿਤ ਅਤੇ ਪਾਰਦਰਸ਼ੀ ਪ੍ਰਬੰਧ ਯਕੀਨੀ ਬਣਾਇਆ ਗਿਆ | ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਗਿਆ ਅਤੇ ਕਿਸੇ ਵੀ ਕੇਂਦਰ ਤੋਂ ਕੋਈ ਅਣਚਾਹੀ ਘਟਨਾ ਸਾਹਮਣੇ ਨਹੀਂ ਆਈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਿੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆਵਾਂ ਨੂੰ ਨਕਲ-ਰਹਿਤ ਅਤੇ ਅਨੁਸ਼ਾਸਿਤ ਢੰਗ ਨਾਲ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ | ਅੱਜ ਦਾ ਪੇਪਰ ਪੂਰੀ ਤਰ੍ਹਾਂ ਸੁਚੱਜੇ ਪ੍ਰਬੰਧਾਂ ਹੇਠ ਸ਼ਾਂਤੀ ਨਾਲ ਸੰਪੰਨ ਹੋਇਆ ਹੈ | ਸਾਰੇ ਕੇਂਦਰਾਂ 'ਤੇ ਸਖ਼ਤ ਨਿਗਰਾਨੀ ਰੱਖੀ ਗਈ | ਪ੍ਰੀਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ ਵਿਭਾਗ ਵਲੋਂ 6 ਫਲਾਇੰਗ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵਲੋਂ ਵੱਖ-ਵੱਖ ਕੇਂਦਰਾਂ 'ਤੇ ਅਚਨਚੇਤ ਚੈਕਿੰਗ ਕਰ ਕੇ ਪ੍ਰੀਖਿਆ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ ਅਤੇ ਹਰ ਕੇਂਦਰ 'ਤੇ ਨਿਗਰਾਨੀ ਲਈ ਟੀਮਾਂ ਤਾਇਨਾਤ ਰਹੀਆਂ | ਕਿਸੇ ਵੀ ਕੇਂਦਰ 'ਤੇ ਨਕਲ ਦੀ ਕੋਈ ਸ਼ਿਕਾਇਤ ਨਹੀਂ ਮਿਲੀ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭੀੜ ਨਾ ਹੋਣ ਅਤੇ ਵਿਦਿਆਰਥੀਆਂ ਨੂੰ ਸੁਚੱਜਾ ਮਾਹੌਲ ਮਿਲਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਪੂਰੀ ਤਰ੍ਹਾਂ ਪਾਲਣ ਕੀਤਾ ਗਿਆ |

ਪਿਛਲੀ ਖ਼ਬਰ ਸਿਵਲ ਹਸਪਤਾਲ ਵਿਚ ਨਾਲ ਬਣ ਰਿਹਾ ਕਿ੍ਟੀਕਲ ਕੇਅਰ ਯੂਨਿਟ ਇਸੇ ਸਾਲ ਬਰਨਾਲਾ ਵਾਸੀਆਂ ਨੂੰ ਕੀਤਾ ਜਾਵੇਗਾ ਸਮਰਪਿਤ-ਮੀਤ ਹੇਅ... ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਬਰਨਾਲਾ ਵਲੋਂ ਰੁੱਖ ਪੁੱਟਣ ਸਬੰਧੀ ਵਾਤਾਵਰਨ ਪ੍ਰੇਮੀਆਂ ਨੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦਿੱਲੀ 'ਚ ਪਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।