29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਿਵਲ ਹਸਪਤਾਲ ਵਿਚ ਨਾਲ ਬਣ ਰਿਹਾ ਕਿ੍ਟੀਕਲ ਕੇਅਰ ਯੂਨਿਟ ਇਸੇ ਸਾਲ ਬਰਨਾਲਾ ਵਾਸੀਆਂ ਨੂੰ ਕੀਤਾ ਜਾਵੇਗਾ ਸਮਰਪਿਤ-ਮੀਤ ਹੇਅਰ <br/>

ਅਜੀਤ ਡੈਸਕ 18-02-2026
ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਿਵਲ ਹਸਪਤਾਲ ਬਰਨਾਲਾ ਵਿਚ 16.50 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਕਿ੍ਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਇਸੇ ਸਾਲ ਬਰਨਾਲਾ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਇਸ ਯੂਨਿਟ ਦੀ ਸਮਰੱਥਾ 50 ਬੈੱਡ ਹੋਵੇਗੀ | ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤੇ ਐਮ.ਪੀ. ਲੈਡ ਫ਼ੰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਕੀਤਾ ਗਿਆ | ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿ੍ਟੀਕਲ ਕੇਅਰ ਯੂਨਿਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣ ਵਿਚ ਕੋਈ ਦੇਰੀ ਨਾ ਹੋਵੇ | ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜ਼ਿਲ ਦੇ ਕੰਮ ਦਾ ਵੀ ਜਾਇਜ਼ਾ ਲਿਆ ਜੋ ਕਿ 8.39 ਕਰੋੜ ਦੀ ਲਾਗਤ ਨਾਲ ਬਣ ਰਹੀ ਹੈ ਅਤੇ ਕੰਮ 80 ਫ਼ੀਸਦੀ ਮੁਕੰਮਲ ਹੋ ਚੁੱਕਿਆ ਹੈ | ਮੀਤ ਹੇਅਰ ਨੇ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਦਾ ਵੀ ਜਾਇਜ਼ਾ ਲਿਆ ਅਤੇ ਕੰਮ ਮਾਰਚ ਅੰਤ ਤੱਕ ਮੁਕੰਮਲ ਕਰਨ ਉੱਤੇ ਜ਼ੋਰ ਦਿੱਤਾ | ਮੀਤ ਹੇਅਰ ਨੇ ਕਿਹਾ ਕਿ ਉਨ੍ਹਾਂ ਵਲੋਂ ਐਮ.ਪੀ. ਲੈਡ ਅਧੀਨ ਪੌਣੇ 6 ਕਰੋੜ ਦੇ ਕੰਮ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿ੍ਹਆ ਜਾਵੇ | ਉਨ੍ਹਾਂ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ, ਸਿਹਤ ਵਿਭਾਗ ਦੀਆਂ ਸਕੀਮਾਂ, ਬਰਨਾਲਾ ਸ਼ਹਿਰ ਦੇ ਜਲ ਸਪਲਾਈ, ਸੀਵਰੇਜ ਤੇ ਬਰਨਾਲਾ ਨਗਰ ਨਿਗਮ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਬਰਨਾਲਾ, ਤਪਾ ਅਤੇ ਭਦੌੜ ਵਿਚ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਉਨ੍ਹਾਂ ਨੋਡਲ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ ਅਤੇ ਹਰ ਪ੍ਰਾਜੈਕਟ ਸਥਾਨ 'ਤੇ ਕੰਮ ਦੀ ਮਿਆਦ, ਲਾਗਤ ਤੇ ਵੇਰਵਾ ਸਪਸ਼ਟ ਤੌਰ 'ਤੇ ਦਰਜ ਕੀਤਾ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਵਿਕਾਸ ਕੰਮਾਂ ਵਿਚ ਬੇ-ਵਜ੍ਹਾ ਦੇਰੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਨਗਰ ਸੁਧਾਰ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤਰਫ਼ੋਂ ਹਰਮਨਦੀਪ ਸਿੰਘ, ਵੱਖ-ਵੱਖ ਵਾਰਡਾਂ ਦੇ ਮਿਊਾਸਪਲ ਕੌਂਸਲਰ ਅਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨ ਕਾਬੂ <br/> ਅਗਲੀ ਖ਼ਬਰ ਬਰਨਾਲਾ ਵਿਖੇ 47 ਪ੍ਰੀਖਿਆ ਕੇਂਦਰਾਂ ਵਿਚ ਅੱਠਵੀਂ ਜਮਾਤ ਦੇ 4504 ਵਿਦਿਆਰਥੀਆਂ ਨੇ ਦਿੱਤਾ ਅੰਗਰੇਜ਼ੀ ਦਾ ਪੇਪਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।