ਮਹਿਲ ਕਲਾਂ, 17 ਫਰਵਰੀ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੀਬੀ ਕਾਂਤਾ ਕੁਠਾਲਾ ਵਲੋਂ ਕਾਂਗਰਸ ਪਾਰਟੀ ਦੀ ਹੇਠਲੇ ਪੱਧਰ ਤੱਕ ਸਥਿਤੀ ਹੋਰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਦੀ ਗਤੀਸ਼ੀਲ ਅਗਵਾਈ ਹੇਠ ਹਲਕੇ ਦੇ ਪਿੰਡ-ਪਿੰਡ ਸੰਪਰਕ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਝੰਡੇ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ | ਬੀਬੀ ਕਾਂਤਾ ਕੁਠਾਲਾ ਨੇ ਦੱਸਿਆ ਉਹ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਇਕ ਨਿਸ਼ਕਾਮ ਸੇਵਾਦਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ | ਸੰਪਰਕ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਹਰ ਪਿੰਡ ਵਿਚ ਜਾ ਕੇ ਪਾਰਟੀ ਨੂੰ ਸਮਰਪਿਤ ਪੁਰਾਣੇ ਟਕਸਾਲੀ ਪਰਿਵਾਰਾਂ ਨੂੰ ਮਿਲ ਕੇ ਪਾਰਟੀ ਲਈ ਸਰਗਰਮ ਹੋਣ ਲਈ ਬੇਨਤੀ ਕਰ ਰਹੇ ਹਨ | ਬੀਬੀ ਕਾਂਤਾ ਕੁਠਾਲਾ ਨੇ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਨੂੰ ਸਰਗਰਮੀਆਂ ਤੇਜ਼ ਕਰ ਕੇ ਆਪੋ ਆਪਣੇ ਪਿੰਡ ਪੱਧਰ ਤੱਕ ਮੋਰਚੇ ਸੰਭਾਲਣ ਦੀ ਅਪੀਲ ਕੀਤੀ |