ਮਹਿਲ ਕਲਾਂ, 17 ਫਰਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਰਕਾਰੀ ਹਾਈ ਸਕੂਲ ਪਿੰਡ ਮਹਿਲ ਖ਼ੁਰਦ ਵਿਖੇ ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੰੂ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਟਰੈਫ਼ਿਕ ਨਿਯਮਾਂ ਤੋਂ ਜਾਗਰੂਕ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਸਰਬਜੀਤ ਸਿੰਘ ਰੰਗੀਆਂ ਵਲੋਂ ਵਿਸ਼ੇਸ਼ ਸ਼ਮੂਲੀਅਤ ਕਰ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਤੋਂ ਇਲਾਵਾ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਐਸ.ਆਈ. ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਾਈਬਰ ਜੁਰਮ, ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਤੋਂ ਇਲਾਵਾ ਮਾਤਾ ਪਿਤਾ ਦੇ ਆਗਿਆਕਾਰ ਬਣਨ ਦੀ ਅਪੀਲ ਵਿਦਿਆਰਥੀਆਂ ਨੂੰ ਕੀਤੀ ਅਤੇ ਸੈਮੀਨਾਰ ਨੂੰ ਸਮਝਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ, ਸਰਪੰਚ ਹਰਪਾਲ ਸਿੰਘ ਮਹਿਲ ਖੁਰਦ ਤੋਂ ਇਲਾਵਾ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |