28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੋਹਫ਼ੇ ਦੇ ਕੇ ਦਿੱਤੀ ਵਿਦਾਇਗੀ ਪਾਰਟੀ <br/>

ਅਜੀਤ ਡੈਸਕ 18-02-2026
ਤਪਾ ਮੰਡੀ, 17 ਫਰਵਰੀ (ਪ੍ਰਵੀਨ ਗਰਗ)-ਐਸ.ਐਨ.ਆਰੀਆ ਹਾਈ ਸਕੂਲ ਤਪਾ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੋਹਫ਼ੇ ਦੇ ਕੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਕੂਲ ਦੇ ਵਿਹੜੇ ਅਤੇ ਕਲਾਸ ਰੂਮਾਂ ਨੂੰ ਰੰਗ ਬਿਰੰਗੀਆਂ ਝੰਡੀਆਂ ਨਾਲ ਸਜਾਇਆ ਗਿਆ | ਸਮਾਗਮ ਦੌਰਾਨ ਸਕੂਲ ਵਿਚ ਡੀ.ਜੇ. ਲਾ ਕੇ ਵਿਦਿਆਰਥੀਆਂ ਨੇ ਖ਼ੂਬ ਮਨੋਰੰਜਨ ਕੀਤਾ | ਇਸ ਸਮੇਂ ਸਭਿਆਚਾਰਕ ਪ੍ਰੋਗਰਾਮ ਵੀ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸੰਗੀਤਿਕ ਆਈਟਮਾਂ ਪੇਸ਼ ਕਰ ਕੇ ਵਾਤਾਵਰਨ ਨੂੰ ਰੰਗੀਨ ਬਣਾਇਆ | ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਣ ਭਰੇ ਸ਼ਬਦਾਂ ਨਾਲ ਵਿਦਾ ਹੋਣ ਦੇ ਲਹਿਜ਼ੇ ਨਾਲ ਸਕੂਲ ਨੂੰ ਭਵਿੱਖ ਵਿਚ ਯਾਦ ਰੱਖਣ ਦੀ ਇੱਛਾ ਪਰਗਟ ਕੀਤੀ ਅਤੇ ਵਿਦਾ ਹੋਣ ਵਾਲੇ ਹਰ ਵਿਦਿਆਰਥੀ ਨੂੰ ਯਾਦਗਾਰੀ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ | ਦਸਵੀਂ ਸੈਣੀ ਦੇ ਵਿਦਿਆਰਥੀਆਂ ਨੇ ਸਕੂਲ ਨੂੰ ਵਾਟਰ ਕੂਲਰ ਅਤੇ ਅਧਿਆਪਕਾਂ ਨੂੰ ਗੁਰੂ ਦਕਸ਼ਿਣਾ ਵਜੋਂ ਥਰਮਲ ਬੋਤਲਾਂ ਭੇਟ ਕੀਤੀਆਂ | ਵਿਦਾਇਗੀ ਪਾਰਟੀ ਸ਼ੁਰੂ ਹੋਣ ਤੋ ਪਹਿਲਾਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ | ਸਕੂਲ ਦੀ ਮੁੱਖ ਅਧਿਆਪਕਾ ਅਲਕਾ ਕੌਸ਼ਲ ਨੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਆਓ ਅਤੇ ਸੇਵਾ ਲਈ ਜਾਓ ਦੀ ਨਸੀਹਤ 'ਤੇ ਅਮਲ ਕਰਨ ਅਤੇ ਭਵਿੱਖ ਵਿਚ ਸਖ਼ਤ ਮਿਹਨਤ ਅਤੇ ਲਗਨ ਨਾਲ ਪ੍ਰੀਖਿਆਵਾਂ 'ਚ ਚੰਗੇ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਕਿਹਾ | ਇਸ ਮੌਕੇ ਰਮਨ ਕੌਰ ਅਤੇ ਸੋਨੀ ਕੁਮਾਰੀ ਨੇ ਵੀ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ | ਮੰਚ ਸੰਚਾਲਨ ਦੀ ਭੂਮਿਕਾ ਮੈਡਮ ਪਰਮਜੀਤ ਕੌਰ ਨੇ ਬਾਖ਼ੂਬੀ ਨਿਭਾਈ |

ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਅਧੀਨ ਜਾਗਰੂਕਤਾ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਮਹਿਲ ਖ਼ੁਰਦ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।