ਬਰਨਾਲਾ, 18 ਫਰਵਰੀ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਨੇਫੀਆ ਨੇ ਨੈਸ਼ਨਲ ਪੱਧਰੀ ਕਰਾਟੇ ਮੁਕਾਬਲੇ ਵਿਚੋਂ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਇਹ ਮੁਕਾਬਲੇ ਅੰਮਿ੍ਤਸਰ ਵਿਖੇ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਇੰਡੀਆ ਵਲੋਂ ਕਰਵਾਏ ਗਏ | ਜਿਸ ਵਿਚ ਵਿਦਿਆਰਥਣ ਨੇਫਿਆ ਅੰਡਰ-14 ਸਾਲ ਉਮਰ ਵਰਗ (ਲੜਕੀਆਂ) ਵਿਚ ਭਾਗ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਵਿਦਿਆਰਥਣ ਨੇਫੀਆ, ਕੋਚ ਜਗਸੀਰ ਵਰਮਾ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |