ਰੂੜੇਕੇ ਕਲਾਂ, 18 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਬਠਿੰਡਾ ਰੋਸ ਧਰਨੇ 'ਚ ਸ਼ਮੂਲੀਅਤ ਕਰਨ ਜਾਂਦੇ ਕਿਸਾਨਾਂ 'ਤੇ ਪਿੰਡ ਜਿਊਾਦ ਵਿਖੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਦੇ ਲੋਕਾਂ ਨੂੰ ਨੇਤਾਵਾਂ ਤੋਂ ਸਵਾਲ ਕਰਨ ਲਈ ਪ੍ਰੇਰਿਤ ਕਰਦੇ ਸਨ | ਅੱਜ ਪੰਜਾਬ ਵਾਸੀਆਂ ਦੇ ਸੰਵਿਧਾਨਕ ਹੱਕ ਬੋਲਣ ਦੀ ਆਜ਼ਾਦੀ ਨੂੰ ਡੰਡੇ ਦੀ ਆਵਾਜ਼ ਨਾਲ ਦਬਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਪੰਜਾਬ ਪੁਲਿਸ ਵਲੋਂ ਸ਼ਾਂਤਮਈ ਰੋਸ ਮਾਰਚ ਵਿਚ ਜਾਂਦੇ ਕਿਸਾਨਾਂ 'ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਤੀ ਨਿੰਦਣਯੋਗ ਕਾਰਵਾਈ ਹੈ | ਰੋਜ਼ਾਨਾ ਪੰਜਾਬ ਸਰਕਾਰ ਬੇਰੁਜ਼ਗਾਰਾਂ, ਅਧਿਆਪਕਾਂ, ਕਿਸਾਨ ਮਜ਼ਦੂਰਾਂ ਉੱਪਰ ਜ਼ੁਲਮ ਢਾਹ ਰਹੀ ਹੈ | ਜਿਸ ਕਰ ਕੇ ਪੰਜਾਬ ਵਾਸੀਆਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਸਰਕਾਰ ਵਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਜਵਾਬ ਪੰਜਾਬ ਵਾਸੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ | ਇਸ ਮੌਕੇ ਕਾਂਗਰਸੀ ਵਰਕਰ ਅਹੁਦੇਦਾਰ ਹਾਜ਼ਰ ਸਨ |