19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ <br/>

ਅਜੀਤ ਡੈਸਕ 19-02-2026
ਤਪਾ ਮੰਡੀ, 18 ਫਰਵਰੀ (ਪ੍ਰਵੀਨ ਗਰਗ)-ਤਪਾ ਦੇ ਸ਼ਾਂਤੀ ਹਾਲ ਨਜ਼ਦੀਕ ਇਕ ਆਵਾਰਾ ਪਸ਼ੂ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਦੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਜਾਣ ਸਮਾਚਾਰ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਤਪਾ 'ਚ ਜੇਰੇ ਇਲਾਜ ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਢਪਾਲੀ ਨੇ ਦੱਸਿਆ ਕਿ ਉਹ ਅਪਣੀ ਪਤਨੀ ਜਸਪ੍ਰੀਤ ਕੌਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਤੋਂ ਅਪਣੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ | ਜਦ ਉਹ ਤਪਾ ਦੇ ਸ਼ਾਂਤੀ ਹਾਲ ਨਜ਼ਦੀਕ ਪੁੱਜੇ ਤਾਂ ਇਕ ਪਸ਼ੂ ਅਚਾਨਕ ਮੋਟਰਸਾਈਕਲ ਅੱਗੇ ਆ ਗਿਆ ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਤੇ ਡਿੱਗ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਨਜ਼ਦੀਕੀ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ 108 ਐਂਬੂਲੈਂਸ ਨੂੰ ਦਿੱਤੀ, ਜਿਨ੍ਹਾਂ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ | ਇਸ ਹਾਦਸੇ 'ਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ |

ਪਿਛਲੀ ਖ਼ਬਰ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਬਣੇ ਵੱਡੇ ਟੋਇਆਂ ਕਾਰਨ ਹੋ ਰਹੇ ਨੇ ਸੜਕ ਹਾਦਸੇ ਅਗਲੀ ਖ਼ਬਰ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਪੁਲਿਸ ਵਲੋਂ ਲਗਾਇਆ ਗਿਆ ਹਾਈਟੈਕ ਨਾਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।