18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬਰੌਡਵੇ ਪਬਲਿਕ ਸਕੂਲ, ਮਨਾਲ ਵਿਖੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ

ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਵਿਦਾਇਗੀ ਪਾਰਟੀ ਸਮਾਗਮ 'ਚ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਪ੍ਰਬੰਧਕ | ਤਸਵੀਰ : ਅਵਤਾਰ ਸਿੰਘ ਅਣਖੀ <br/> 19-02-2026
ਮਹਿਲ ਕਲਾਂ, 18 ਫਰਵਰੀ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ ਵਿਚ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਗਿਆਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਅਤੇ ਸਨਮਾਨ ਨਾਲ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਕੈਂਪਸ ਖ਼ੁਸ਼ੀ ਅਤੇ ਯਾਦਾਂ ਨਾਲ ਰੌਸ਼ਨ ਹੋ ਗਿਆ | ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਸਵਾਗਤ ਭਾਸ਼ਣ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਸਵਾਗਤੀ ਭਾਸ਼ਣ, ਨਾਚ, ਫ਼ਿਊਜ਼ਨ, ਕਵਿਤਾ ਅਤੇ ਭੰਗੜਾ, ਆਦਿ ਪੇਸ਼ ਕੀਤੀਆਂ ਗਈਆਂ | ਹਰ ਪੇਸ਼ਕਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਸਭ ਤੋਂ ਅਹਿਮ ਗੱਲ ਸ਼੍ਰੇਣੀ ਮੁਖੀਆਂ ਵਲੋਂ ਆਪਣੀ-ਆਪਣੀ ਜਮਾਤ ਨੂੰ ਲਿਖੀ ਮੋਹ ਭਿੱਜੀ ਚਿੱਠੀ ਪੜ੍ਹ ਕੇ ਉਨ੍ਹਾਂ ਨਾਲ ਬੀਤੇ ਪਲਾਂ ਨੂੰ ਬਹੁਤ ਹੀ ਭਾਵੁਕ ਢੰਗ ਨਾਲ ਪੇਸ਼ ਕਰਨਾ ਸੀ | ਜਿਸ ਨੂੰ ਸੁਣ ਕੇ ਬਾਰ੍ਹਵੀਂ ਦੇ ਵਿਦਿਆਰਥੀ ਭਾਵੁਕ ਹੋਏ | ਸਮਾਗਮ ਦਾ ਮੁੱਖ ਆਕਰਸ਼ਨ ਮਿਸ ਬਰੌਡਵੇ ਅਤੇ ਮਿਸਟਰ ਬਰੌਡਵੇ ਦੀ ਚੋਣ ਰਹੀ | ਪ੍ਰਤਿਭਾਗੀਆਂ ਨੇ ਆਪਣੀ ਪ੍ਰਤਿਭਾ, ਆਤਮ ਵਿਸ਼ਵਾਸ ਅਤੇ ਸੂਝਬੂਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਨਾਇਕ ਮੰਡਲ ਵਲੋਂ ਸੰਪੂਰਨ ਪ੍ਰਦਰਸ਼ਨ ਦੇ ਆਧਾਰ 'ਤੇ ਜੇਤੂਆਂ ਦਾ ਐਲਾਨ ਕੀਤਾ ਗਿਆ, ਜਿਸ ਵਿਚ ਮਿਸਟਰ ਬਰੌਡਵੇ ਬਾਰ੍ਹਵੀਂ ਜਮਾਤ ਦੇ ਮਾਸਟਰ ਪੀਰ ਬਖ਼ਸ਼ ਅਤੇ ਮਿਸ ਬਰੌਡਵੇ ਨਵਜੋਤ ਕੌਰ ਬਾਰ੍ਹਵੀਂ ਕਾਮਰਸ ਏ. ਦੀ ਵਿਦਿਆਰਥਣ ਨੂੰ ਚੁਣਿਆ ਗਿਆ | ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਡਾਇਰੈਕਟਰ ਨਵਰੀਤ ਕੌਰ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫੀ ਨੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਜੀਵਨ ਦੇ ਹਰ ਮੋੜ 'ਤੇ ਸਕੂਲ ਦਾ ਨਾਂਅ ਰੌਸ਼ਨ ਕਰਨ | ਉਨ੍ਹਾਂ ਨੇ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੀ ਮਿਹਨਤ ਅਤੇ ਸੁਚੱਜੇ ਆਯੋਜਨ ਦੀ ਭਰਪੂਰ ਪ੍ਰਸ਼ੰਸਾ ਕੀਤੀ | ਅੰਤ 'ਚ ਯਾਦਗਾਰੀ ਤੌਰ 'ਤੇ ਤੋਹਫ਼ੇ ਭੇਟ ਕੀਤੇ ਗਏ | ਇਹ ਵਿਦਾਇਗੀ ਸਮਾਰੋਹ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਯਾਦਗਾਰ ਬਣ ਗਿਆ, ਜੋ ਉਨ੍ਹਾਂ ਦੇ ਸਕੂਲੀ ਜੀਵਨ ਦੀਆਂ ਸੁਹਾਣੀਆਂ ਯਾਦਾਂ ਨੂੰ ਹਮੇਸ਼ਾ ਤਾਜ਼ਾ ਰੱਖੇਗਾ |

ਪਿਛਲੀ ਖ਼ਬਰ ਮਨਿਸਟਰੀਅਲ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਗੁਰਦੁਆਰਾ ਕਾਲਾਮਾਲਾ ਸਾਹਿਬ ਵਿਖੇ ਇਕੋਤਰੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।