18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 19-02-2026
ਬਰਨਾਲਾ, 18 ਫਰਵਰੀ (ਅਸ਼ੋਕ ਭਾਰਤੀ)-ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਦੀ ਮੀਟਿੰਗ ਜਥੇਬੰਦੀ ਦੇ ਕਨਵੀਨਰ ਇੰਜ: ਗੁਰਲਾਭ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਵਰਕਾਮ ਦੀ ਜਾਇਦਾਦਾਂ ਨੂੰ ਸਰਕਾਰ ਵਲੋਂ ਵੇਚਣ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ ਦੀ ਪੜਚੋਲ ਕੀਤੀ ਗਈ | ਸਟੇਟ ਕਮੇਟੀ ਵਲੋਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੇ ਦੋ ਸਾਥੀਆਂ ਨੂੰ ਰਿਹਾਅ ਕਰਵਾਉਣ ਲਈ ਚੱਲ ਰਹੇ ਸ਼ਾਂਤਮਈ ਸੰਘਰਸ਼ ਵਿਚ ਪਿੰਡ ਜਿਉਦ ਵਿਖੇ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ | ਇਸ ਮੌਕੇ ਸਤਿੰਦਰਪਾਲ ਸਿੰਘ ਜੱਸੜ, ਕਮਲਜੀਤ ਸਿੰਘ ਝਲੂਰ, ਹਰਬੰਸ ਸਿੰਘ ਦੀਦਾਰਗੜ੍ਹ, ਕੁਲਵੀਰ ਸਿੰਘ ਅÏਲਖ, ਜਗਤਾਰ ਸਿੰਘ ਖੇੜੀ, ਗੁਰਵਿੰਦਰ ਸਿੰਘ, ਇੰਜ: ਸਿਵਕਰਨ ਸਿੰਘ, ਇੰਜ: ਰਾਜੇਸ਼ ਕੁਮਾਰ ਬੰਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਸਕੂਲ ਵਿਖੇ ਸਾਇੰਸ ਮੇਲੇ ਦਾ ਆਯੋਜਨ <br/> ਅਗਲੀ ਖ਼ਬਰ ਮਨਿਸਟਰੀਅਲ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।