18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਾਤਾ ਸਾਹਿਬ ਕੌਰ ਗਰਲਜ਼ ਸਕੂਲ ਵਿਖੇ ਸਾਇੰਸ ਮੇਲੇ ਦਾ ਆਯੋਜਨ <br/>

ਅਜੀਤ ਡੈਸਕ 19-02-2026
ਟੱਲੇਵਾਲ, 18 ਫਰਵਰੀ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਹਿਲ ਵਿਖੇ ਸਾਇੰਸ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਨਵਜੋਤ ਕੌਰ ਕੈਨੇਡਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਵਿਗਿਆਨ ਨਾਲ ਸਬੰਧਿਤ ਮਾਡਲਾਂ, ਚਾਰਟਾਂ ਅਤੇ ਪ੍ਰੋਜੈਕਟਾਂ ਰਾਹੀਂ ਸਾਇੰਸ ਸਬੰਧੀ ਆਪਣੀ ਸਮਝ ਅਤੇ ਰਚਨਾਤਮਿਕ ਯੋਗਤਾ ਦਾ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨੀ ਦੌਰਾਨ ਵਿਦਿਆਰਥਣਾਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਵਿਚ ਵਾਤਾਵਰਨ ਸੁਰੱਖਿਆ, ਨਵੀਕਰਣਯੋਗ ਊਰਜਾ, ਸਾਫ਼-ਸੁਥਰੀ ਤਕਨਾਲੋਜੀ ਅਤੇ ਰੋਜ਼ਮਰ੍ਹਾ ਜੀਵਨ ਵਿਚ ਵਿਗਿਆਨ ਦੀ ਭੂਮਿਕਾ ਵਰਗੇ ਵਿਸ਼ਿਆਂ ਨੂੰ ਪ੍ਰਮੁੱਖ ਤੌਰ 'ਤੇ ਦਰਸਾਇਆ ਗਿਆ | ਇਸ ਦੌਰਾਨ ਵਿਦਿਆਰਥਣਾਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ | ਜਿਸ ਵਿਚ ਵਿਦਿਆਰਥਣ ਅਨਮੋਲਦੀਪ ਕੌਰ, ਅਨਮੋਲ ਕੌਰ ਅਤੇ ਹਰਮਨਪ੍ਰੀਤ ਕੌਰ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਅਰਸ਼ਪ੍ਰੀਤ ਕੌਰ, ਹਰਮਨਦੀਪ ਕੌਰ ਅਤੇ ਅਨਮੋਲ ਕੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ, ਸਿਮਰਨਪ੍ਰੀਤ ਕੌਰ, ਲਵਪ੍ਰੀਤ ਕੌਰ ਅਤੇ ਰਾਜਪ੍ਰੀਤ ਕੌਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਗਿਆਨ ਪ੍ਰਦਰਸ਼ਨੀ ਵਿਚੋਂ ਹਰਮਨਪ੍ਰੀਤ ਕੌਰ ਨੇ ਪਹਿਲਾ, ਰਾਜਵੀਰ ਕੌਰ ਨੇ ਦੂਜਾ ਅਤੇ ਅਨਮੋਲ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥਣਾਂ ਨੂੰ ਪਿ੍ੰਸੀਪਲ ਡਾ: ਚਰਨਦੀਪ ਸਿੰਘ, ਲੈਕਚਰਾਰ ਦਿਲਰਾਜ ਕੌਰ, ਲੈਕਚਰਾਰ ਸੁਖਵੀਰ ਕੌਰ, ਲੈਕਚਰਾਰ ਹਰਪ੍ਰੀਤ ਸਿੰਘ, ਡਾ: ਜਨਮੀਤ ਸਿੰਘ, ਸਕੂਲ ਕੁਆਰਡੀਨੇਟਰ ਡਾ: ਹਰਮੀਤ ਕੌਰ ਸਿੱਧੂ, ਡਾ: ਗੁਰਦੀਪ ਕੌਰ, ਲਾਇਬ੍ਰੇਰੀਅਨ ਹਰਜੋਤ ਕੌਰ, ਅਤੇ ਸਮੂਹ ਸਟਾਫ਼ ਵਲੋਂ ਪ੍ਰਮਾਣ ਪੱਤਰ ਅਤੇ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਖੀ ਸ਼ਕਤੀ ਮੇਲਾ 24 ਤੋਂ -ਸੰਸਦ ਮੈਂਬਰ ਮੀਤ ਹੇਅਰ ਵਲੋਂ ਮੇਲੇ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਸਾਂਝੀ ਸੰਘਰਸ਼ ਕਮੇਟੀ ਬਰਨਾਲਾ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।