18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬ ਸਖੀ ਸ਼ਕਤੀ ਮੇਲਾ 24 ਤੋਂ -ਸੰਸਦ ਮੈਂਬਰ ਮੀਤ ਹੇਅਰ ਵਲੋਂ ਮੇਲੇ ਦਾ ਪੋਸਟਰ ਜਾਰੀ <br/>

ਅਜੀਤ ਡੈਸਕ 19-02-2026
ਬਰਨਾਲਾ, 18 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਤਿੰਨ ਰੋਜ਼ਾ 'ਪੰਜਾਬ ਸਖੀ ਸ਼ਕਤੀ ਮੇਲਾ' ਮਿਤੀ 24, 25 ਅਤੇ 26 ਫਰਵਰੀ ਨੂੰ ਅਨਾਜ ਮੰਡੀ ਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ | ਲੋਕ ਸਭਾ ਮੈਂਬਰ ਸ: ਗੁਰਮੀਤ ਸਿੰਘ ਮੀਤ ਹੇਅਰ ਨੇ ਮੇਲੇ ਦਾ ਪੋਸਟਰ ਜਾਰੀ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਵਧ-ਚੜ੍ਹ ਕੇ ਮੇਲੇ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ | ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਦੇ ਘਰੇਲੂ, ਜੈਵਿਕ, ਹੱਥਾਂ ਨਾਲ ਬਣੇ ਸਮਾਨ ਦੇ ਸਟਾਲ ਲੱਗਣਗੇ | ਇਸ ਤੋਂ ਇਲਾਵਾ ਸ਼ਾਮ ਨੂੰ ਉੱਘੇ ਸੂਫ਼ੀ ਅਤੇ ਲੋਕ ਗਾਇਕ ਆਪਣੀ ਪੇਸ਼ਕਾਰੀ ਦੇਣਗੇ | ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਹੈ ਅਤੇ ਗਾਇਕਾਂ ਦੀਆਂ ਪੇਸ਼ਕਾਰੀਆਂ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਅÏਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਮੇਲੇ ਦੀ ਐਂਟਰੀ ਬਿਲਕੁਲ ਮੁਫ਼ਤ ਹੈ | ਮੇਲੇ ਵਿਚ ਤਿੰਨੇ ਦਿਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਆਪਣੀਆਂ ਖ਼ੂਬਸੂਰਤ ਪੇਸ਼ਕਾਰੀਆਂ ਦੇਣਗੇ | ਇਸ ਮੌਕੇ ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ ਅਤੇ ਹੋਰ ਅਧਿਕਾਰੀ ਤੇ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਦੀਵਾਨਾ ਵਿਖੇ ਰਾਣਾ ਰਣਬੀਰ ਦੇ ਨਾਟਕ 'ਬੰਦੇ ਬਣੋ ਬੰਦੇ' ਨੇ ਝੰਜੋੜੇ ਦਰਸ਼ਕ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਸਕੂਲ ਵਿਖੇ ਸਾਇੰਸ ਮੇਲੇ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।