08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ <br/>

ਅਜੀਤ ਡੈਸਕ 20-02-2026
ਤਪਾ ਮੰਡੀ, 19 ਫਰਵਰੀ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਰਹਿਨੁਮਾਈ ਹੇਠ ਜਿੱਥੇ ਸ਼ਹਿਰ ਦੇ ਵਿਕਾਸ ਕਾਰਜ ਨਿਰਵਿਘਨ ਚੱਲ ਰਹੇ ਹਨ | ਉੱਥੇ ਨਗਰ ਕੌਂਸਲ ਤਪਾ ਦੇ ਕਾਰਜ ਸਾਧਕ ਅਫਸਰ ਹਰਪ੍ਰੀਤ ਸਿੰਘ ਅਤੇ ਨਗਰ ਕੌਂਸਲ ਪ੍ਰਧਾਨ ਡਾ: ਸੋਨਿਕਾ ਬਾਂਸਲ ਦੇ ਪਤੀ ਡਾ: ਬਾਲ ਚੰਦ ਬਾਂਸਲ ਵਲੋਂ ਵਾਰਡ-ਵਾਰਡ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ ਸੱਤ ਅਤੇ ਅੱਠ ਵਿਚ ਜਾ ਕੇ ਵਾਰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਸਬੰਧੀ ਗੱਲਬਾਤ ਕਰਦਿਆਂ ਨਗਰ ਕੌਂਸਲ ਤਪਾ ਦੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਅਤੇ ਨਗਰ ਕੌਂਸਲ ਪ੍ਰਧਾਨ ਡਾ: ਸੋਨਿਕਾ ਬਾਂਸਲ ਦੇ ਪਤੀ ਡਾ: ਬਾਲ ਚੰਦ ਬਾਂਸਲ ਨੇ ਕਿਹਾ ਕਿ ਉਨ੍ਹਾਂ ਵਲੋਂ ਲੋਕਾਂ ਨਾਲ ਰਾਬਤਾ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਹਲਕਾ ਵਿਧਾਇਕ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵਾਰਡ ਵਾਸੀਆਂ ਵਲੋਂ ਗਲੀਆਂ ਨਾਲੀਆਂ ਦੀ ਸਫ਼ਾਈ, ਸੀਵਰੇਜ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਆਦਿ ਸਬੰਧੀ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਹਨ, ਜਿਨ੍ਹਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਹਮੇਸ਼ਾ ਇਹੀ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਨਾਲ ਵੱਧ-ਵੱਧ ਤੋਂ ਸੰਪਰਕ ਬਣਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਅਤੇ ਹਲਕੇ ਅੰਦਰ ਅਤੇ ਖ਼ਾਸ ਕਰ ਕੇ ਤਪਾ ਸ਼ਹਿਰ ਅੰਦਰ ਵੱਧ ਤੋਂ ਵੱਧ ਵਿਕਾਸ ਕੰਮ ਕਰਵਾਏ ਜਾਣ | ਡਾ: ਬਾਲ ਚੰਦ ਬਾਂਸਲ ਨੇ ਕਿਹਾ ਕਿ ਤਪਾ ਸ਼ਹਿਰ ਤਰੱਕੀ ਦੀਆਂ ਰਾਹਾਂ 'ਤੇ ਹੈ ਅਤੇ ਲੋਕ ਹਿਤ ਵਿਚ ਇਤਿਹਾਸਕ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ |

ਪਿਛਲੀ ਖ਼ਬਰ ਬਰਨਾਲਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਫੋਰਮ ਵਲੋਂ ਮੀਟਿੰਗ <br/> ਅਗਲੀ ਖ਼ਬਰ ਬੱਚਿਆਂ ਦੇ ਭਵਿੱਖ ਦੀ ਰੱਖਿਆ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।