08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬਰਨਾਲਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਫੋਰਮ ਵਲੋਂ ਮੀਟਿੰਗ <br/>

ਅਜੀਤ ਡੈਸਕ 20-02-2026
ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਤਾਲਮੇਲ ਕਮੇਟੀ ਸੰਯੁਕਤ ਕਿਸਾਨ ਮੋਰਚਾ ਪੰਜਾਬ, ਟਰੇਡ ਯੂਨੀਅਨਾਂ, ਪਾਵਰਕਾਮ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸਰਕਾਰੀ ਅਤੇ ਵਿਦਿਆਰਥੀਆਂ ਦੇ ਸਾਂਝੇ ਫੋਰਮ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਰਾਜਿੰਦਰ ਸਿੰਘ ਦਰਾਕਾ, ਕਨਵੀਨਰ ਗੁਰਪ੍ਰੀਤ ਸਿੰਘ ਰੂੜੇਕੇ ਕਲਾਂ, ਕਨਵੀਨਰ ਮਨਜੀਤ ਰਾਜ, ਕਨਵੀਨਰ ਜਗਤਾਰ ਸਿੰਘ, ਕਨਵੀਨਰ ਖੁਸ਼ੀਆ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਅਤੇ ਕਿਸਾਨਾਂ ਦੇ ਘਰਾਂ ਉੱਤੇ ਪੁਲਿਸ ਨੇ ਛਾਪੇਮਾਰੀ ਕੀਤੀ ਗਈ, ਬਠਿੰਡਾ ਜੇਲ੍ਹ ਵਿਚ ਬੰਦ ਸਾਥੀਆਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਦੇ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਉੱਤੇ ਪਿੰਡ ਜਿਉਂਦ ਜਾਂ ਵੱਖ-ਵੱਖ ਥਾਵਾਂ ਉੱਤੇ ਸਰਕਾਰ ਦੀ ਸ਼ਹਿ ਉੱਤੇ ਪੁਲਿਸ ਪ੍ਰਸ਼ਾਸਨ ਨੇ ਅੱਥਰੂ ਲਾਠੀਚਾਰਜ ਦਾ ਇਸਤੇਮਾਲ ਕੀਤਾ ਹੈ ਅਤੇ ਪਿੰਡਾਂ ਦੇ ਵਿਚ ਬਿਨਾਂ ਵਜ੍ਹਾ ਲੋਕਾਂ ਨੂੰ ਘਰਾਂ ਵਿਚ ਬਾਹਰ ਕਰ ਕੇ ਘੁਸਪੈਠ ਕੀਤੀ ਸਾਂਝਾ ਫੌਰਮ ਬਰਨਾਲਾ ਇਸ ਸਾਰੇ ਘਟਨਾ ਕ੍ਰਮ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਆਪਣੇ ਇਸ ਰੱਵਈਏ ਦੇ ਨਾਲ ਲੋਕਾਂ ਦੇ ਸੰਘਰਸ਼ਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਉਹ ਦਿਨ ਦੂਰ ਨਹੀਂ ਸਮੁੱਚੇ ਪੰਜਾਬ ਦੇ ਲੋਕ ਇਸ ਧੱਕੇਸ਼ਾਹੀ ਦੇ ਵਿਰੁੱਧ ਸੜਕਾਂ 'ਤੇ ਉਤਰਨ ਤੋਂ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਗੁਰਮੇਲ ਸ਼ਰਮਾ, ਬਾਬੂ ਸਿੰਘ ਖੁੱਡੀ ਕਲਾਂ, ਜਗਰਾਜ ਸਿੰਘ ਰਾਮਾ, ਦਰਸ਼ਨ ਸਿੰਘ ਮਹਿਤਾ, ਜਰਨੈਲ ਸਿੰਘ ਬਦਰਾ ਅਤੇ ਗੋਰਾ ਸਿੰਘ ਢਿੱਲਵਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਵਲੋਂ ਸਰਕਲ ਨਿਹਾਲੂਵਾਲ ਤੋਂ ਡਾ. ਹਰਨੇਕ ਸਿੰਘ ਧਾਲੀਵਾਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।