ਬਰਨਾਲਾ, 19 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਧਨੌਲਾ ਵਲੋਂ 11 ਦਸੰਬਰ 2021 ਨੂੰ ਵੱਖ-ਵੱਖ ਧਰਾਵਾਂ ਤਹਿਤ ਸੱੁਖਾ ਸਿੰਘ ਬੱਬੀ ਪੱੁਤਰ ਜਗਰਾਜ ਸਿੰਘ ਵਾਸੀ ਬੰਗੇਹਰ (ਧਨੌਲਾ) ਵਗ਼ੈਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ ਮੁਲਜ਼ਮ ਨੂੰ 20 ਦਸੰਬਰ 2025 ਨੂੰ ਭਗੌੜਾ ਕਰਾਰ ਦੇ ਦਿੱਤਾ | ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ |