08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਠੀਕਰੀਵਾਲ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਮਾਪਿਆਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ

ਅਜੀਤ ਡੈਸਕ 20-02-2026
ਬਰਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਠੀਕਰੀਵਾਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਵਲੋਂ ਆਪਣੇ ਮਾਪਿਆਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਸਕੂਲ ਦੇ ਪਿ੍ੰਸੀਪਲ ਉਪਰ ਜਾਣਬੁੱਝ ਕੇ ਘੱਟ ਹਾਜ਼ਰੀਆਂ ਦਾ ਹਵਾਲਾ ਦੇ ਕੇ ਰੋਲ ਨੰਬਰ ਨਾ ਦੇਣ ਦੇ ਦੋਸ਼ ਲਗਾਏ ਗਏ | ਵਿਦਿਆਰਥਣ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਮਾਤਾ ਸੁਮਨਦੀਪ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੂਲ ਦੇ ਪਿ੍ੰਸੀਪਲ ਵਲੋਂ ਨਿੱਜੀ ਰੰਜਿਸ਼ ਕਾਰਨ ਉਸ ਦੀ ਬੇਟੀ ਨੂੰ ਰੋਲ ਨੰਬਰ ਨਹੀਂ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਨਿਰੰਤਰ ਸਕੂਲ ਜਾਂਦੀ ਰਹੀ ਹੈ | ਜੇਕਰ ਉਨ੍ਹਾਂ ਦੀ ਬੱਚੀ ਸਕੂਲ ਨਹੀਂ ਸੀ ਜਾਂਦੀ ਤਾਂ ਪਿ੍ੰਸੀਪਲ ਜਾਂ ਕਿਸੇ ਅਧਿਆਪਕ ਵਲੋਂ ਉਨ੍ਹਾਂ ਨੂੰ ਸੂਚਿਤ ਕਿਉਂ ਨਹੀਂ ਕੀਤਾ ਗਿਆ ਜਦੋਂਕਿ ਉਹ ਸਮੇਂ-ਸਮੇਂ 'ਤੇ ਸਕੂਲ ਵੀ ਜਾਂਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੱਚੀ ਨੂੰ ਰੋਲ ਨੰਬਰ ਨਾ ਦੇ ਕੇ ਉਸ ਦਾ ਇੱਕ ਸਾਲ ਬਰਬਾਦ ਕਰ ਦਿੱਤਾ ਗਿਆ ਹੈ ਅਤੇ ਇਸ ਧੱਕੇਸ਼ਾਹੀ ਨੂੰ ਉਹ ਕਿਸੇ ਕੀਮਤ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਿਲਪ੍ਰੀਤ ਕੌਰ ਦਾ ਰੋਲ ਨੰਬਰ ਸਕੂਲ ਵਿਚ ਭੇਜਿਆ ਗਿਆ ਸੀ | ਇਸ ਦੌਰਾਨ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲ ਕੇ ਵੀ ਇਨਸਾਫ਼ ਦੀ ਮੰਗ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਦੀ ਬੱਚੀ ਦਾ ਇੱਕ ਸਾਲ ਖਰਾਬ ਨਾ ਹੋਵੇ | ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਖੁਦਕੁਸ਼ੀ ਕਰਨ ਨੂੰ ਮਜ਼ਬੂਰ ਹੋਣਗੇ | ਇਸ ਮੌਕੇ ਉਨ੍ਹਾਂ ਨਾਲ ਕੁਲਵੀਰ ਕੌਰ ਅਤੇ ਨੀਤੂ ਵੀ ਮੌਜੂਦ ਸਨ |
ਵਿਦਿਆਰਥਣ ਦੀ ਸਕੂਲ ਵਿਚ ਬਹੁਤ ਜ਼ਿਆਦਾ ਘੱਟ ਹਾਜ਼ਰੀ ਕਾਰਨ ਨਹੀਂ ਜਾਰੀ ਕੀਤਾ ਜਾ ਸਕਦਾ ਸੀ ਰੋਲ ਨੰਬਰ-ਪਿ੍ੰਸੀਪਲ
ਜਦੋਂ ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸੰਜੇ ਸਿੰਗਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਵਿਦਿਆਰਥਣ ਦਿਲਪ੍ਰੀਤ ਕੌਰ ਦੀ ਹਾਜ਼ਰੀ ਸਿਰਫ਼ 30 ਫੀਸਦੀ ਹੈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸ਼ਰਤ ਮੁਤਾਬਕ 75 ਫੀਸਦੀ ਹਾਜ਼ਰੀ ਦੀ ਲੋੜ ਹੈ | ਸਾਡੇ ਵਲੋਂ ਬੋਰਡ ਨੂੰ ਜਨਵਰੀ ਮਹੀਨੇ ਵਿਚ ਵਿਦਿਆਰਥਣ ਨੂੰ ਪ੍ਰੀਖਿਆ ਦਿਵਾਉਣ ਲਈ ਹਾਜ਼ਰੀਆਂ ਵਿਚ ਛੋਟ ਦੇ ਕੇ ਰੋਲ ਨੰਬਰ ਜਾਰੀ ਕਰਨ ਦੀ ਪ੍ਰਵਾਨਗੀ ਦੇਣ ਬਾਰੇ ਲਿਖਿਆ ਗਿਆ ਸੀ ਲੇਕਿਨ ਬੋਰਡ ਵਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ | ਇਸੇ ਕਾਰਨ ਵਿਦਿਆਰਥਣ ਨੂੰ ਰੋਲ ਨੰਬਰ ਜਾਰੀ ਨਹੀਂ ਕੀਤਾ ਜਾ ਸਕਿਆ |

ਪਿਛਲੀ ਖ਼ਬਰ ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਵਪਾਰੀਆਂ ਅਤੇ ਪਿੱਕਅਪ ਚਾਲਕਾਂ ਵਲੋਂ ਚੱਕਾ ਜਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।