ਬਰਨਾਲਾ, 19 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਹਵਾਲਾਤੀ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਦਾਗਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬੈਰਕ ਨੰ: 8 'ਚ ਬੰਦ ਹਵਾਲਾਤੀ ਸ਼ੰਕਰ ਸਿੰਘ ਵਾਸੀ ਬਰਨਾਲਾ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋਂ ਮੋਬਾਈਲ ਫ਼ੋਨ ਬਰਾਮਦ ਹੋਇਆ | ਪੁਲਿਸ ਕਾਰਵਾਈ ਅਨੁਸਾਰ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |