07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਨੂਰ ਸਿੰਘ ਨੇ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/>

ਅਜੀਤ ਡੈਸਕ 20-02-2026
ਬਰਨਾਲਾ, 19 ਫਰਵਰੀ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਗੁਰਨੂਰ ਸਿੰਘ ਨੇ ਅੰਤਰ ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 2026 ਵਿਚ ਸੋਨ ਤਗਮਾ ਜਿੱਤ ਕੇ ਦੇਸ਼, ਪੰਜਾਬ, ਜ਼ਿਲ੍ਹਾ ਬਰਨਾਲਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਸ: ਲਵਿੰਦਰ ਸਿੰਘ ਚਹਿਲ ਨੇ ਦਿੱਤੀ ਤੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਖੇ ਕਰਵਾਈ ਗਈ | ਜਿਸ ਵਿਚ ਵਿਦਿਆਰਥੀ ਗੁਰਨੂਰ ਸਿੰਘ ਨੇ ਭਾਗ ਲਿਆ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਵਿਦਿਆਰਥੀ ਗੁਰਨੂਰ ਸਿੰਘ ਦਾ ਉਸ ਦੇ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ, ਪੰਚਾਇਤ, ਸਕੂਲ ਸਟਾਫ਼ ਵਲੋਂ ਫੱੁਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀ ਗੁਰਨੂਰ ਸਿੰਘ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ: ਲਵਿੰਦਰ ਸਿੰਘ ਚਹਿਲ ਨੇ ਵਿਦਿਆਰਥੀ ਗੁਰਨੂਰ ਸਿੰਘ, ਕੋਚ ਜਗਸੀਰ ਕੁਮਾਰ ਵਰਮਾ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ 28 ਨੂੰ ਬਰਨਾਲਾ 'ਚ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਕਾਂਗਰਸ ਰੈਲੀ ਦੀਆਂ ਤਿਆਰੀਆਂ ਤੇਜ਼ ਕੀਤੀਆਂ-ਪ੍ਰਧਾਨ ਸ਼ੰਮੀ ਠੁੱ... ਅਗਲੀ ਖ਼ਬਰ ਵਾਈ.ਐਸ. ਸਕੂਲ ਦੇ ਵਿਦਿਆਰਥੀਆਂ ਨੇ 22 ਸੋਨ ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।