07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

28 ਨੂੰ ਬਰਨਾਲਾ 'ਚ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਕਾਂਗਰਸ ਰੈਲੀ ਦੀਆਂ ਤਿਆਰੀਆਂ ਤੇਜ਼ ਕੀਤੀਆਂ-ਪ੍ਰਧਾਨ ਸ਼ੰਮੀ ਠੁੱਲੀਵਾਲ <br/>

ਅਜੀਤ ਡੈਸਕ 20-02-2026
ਮਹਿਲ ਕਲਾਂ, 19 ਫਰਵਰੀ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਵਲੋਂ ਅਨਾਜ ਮੰਡੀ ਬਰਨਾਲਾ 'ਚ 28 ਫਰਵਰੀ ਨੂੰ ਕੀਤੀ ਜਾ ਰਹੀ ਵਿਸ਼ਾਲ ਕਾਂਗਰਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਕਾਂਗਰਸ ਪਾਰਟੀ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਦਿੱਤੀ | ਉਨ੍ਹਾਂ ਦੱਸਿਆ ਕਿ ਰੈਲੀ 'ਚ ਕਾਂਗਰਸ ਪਾਰਟੀ ਦੇ ਕੌਮੀ ਆਗੂ, ਸੰਸਦ ਮੈਂਬਰ ਰਾਹੁਲ ਗਾਂਧੀ ਦੀ ਆਮਦ ਨੂੰ ਧਿਆਨ 'ਚ ਰੱਖਦਿਆਂ ਵਿਸ਼ਾਲ ਇਕੱਠ ਕਰਨ ਲਈ ਜ਼ਿਲ੍ਹੇ ਭਰ 'ਚ ਆਗੂਆਂ, ਵਰਕਰਾਂ ਦੀਆਂ ਡਿਊਟੀਆਂ ਵੰਡ ਕੇ ਜ਼ਿੰਮੇਵਾਰੀ ਸੌਂਪੀ ਗਈ ਹੈ | ਪ੍ਰਧਾਨ ਸ਼ੰਮੀ ਠੁੱਲੀਵਾਲ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਤਿਆਰੀਆਂ ਵਿਸ਼ਾਲ ਪੱਧਰ 'ਤੇ ਸ਼ੁਰੂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਬਲਾਕ ਮਹਿਲ ਕਲਾਂ ਦੇ ਪਿੰਡਾਂ 'ਚੋਂ ਕਾਫ਼ਲੇ ਬੰਨ੍ਹ ਕੇ ਲੋਕ ਬਰਨਾਲਾ ਰੈਲੀ ਵਿਚ ਸ਼ਮੂਲੀਅਤ ਕਰਨਗੇ | ਇਸ ਤਰਾਂ ਹੀ ਸਾਰੇ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ | ਰੈਲੀ ਨੂੰ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪਾਰਟੀ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ |

ਪਿਛਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਸੱਭਿਆਚਾਰਕ ਸਮਾਗਮ 'ਪੰਜਾਬੀ ਟਸ਼ਨ' 14 ਮਾਰਚ ਨੂੰ <br/> ਅਗਲੀ ਖ਼ਬਰ ਗੁਰਨੂਰ ਸਿੰਘ ਨੇ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।