07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਾਈ.ਐਸ. ਸਕੂਲ ਵਲੋਂ ਆਸਪੀਰੇਸ਼ਨ ਐਵਾਰਡ ਸਮਾਰੋਹ ਦੌਰਾਨ 62 ਵਿਦਿਆਰਥੀਆਂ ਦਾ ਸਕਾਲਰਸ਼ਿਪ ਨਾਲ ਸਨਮਾਨ <br/>

ਅਜੀਤ ਡੈਸਕ 20-02-2026
ਬਰਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਵਾਈ.ਐਸ. ਪਬਲਿਕ ਸਕੂਲ ਵਲੋਂ ਆਸਪੀਰੇਸ਼ਨ ਅਵਾਰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ 62 ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਧੀਆ ਪ੍ਰਾਪਤੀ ਲਈ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ | ਸਮਾਰੋਹ ਦੌਰਾਨ ਕੁੱਲ 6 ਲੱਖ ਰੁਪਏ ਦੀ ਸਕਾਲਰਸ਼ਿਪ ਰਕਮ ਦੇ ਚੈਕ ਯੋਗ ਵਿਦਿਆਰਥੀਆਂ ਨੂੰ ਵੰਡੇ ਗਏ | ਉੱਚ ਪ੍ਰਦਰਸ਼ਨ ਕਰਨ ਵਾਲੇ ਤਿੰਨ ਵਿਦਿਆਰਥੀਆਂ ਸਮਾਇਰਾ, ਅਵਨੀ ਅਤੇ ਹਰਸੀਰਤ ਨੂੰ ਵਿਸ਼ੇਸ਼ ਤੌਰ 'ਤੇ 40-40 ਹਜ਼ਾਰ ਰੁਪਏ ਦੇ ਚੈਕ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਸ੍ਰੀ ਵਰੁਣ ਭਾਰਤੀ ਨੇ ਕਿਹਾ ਕਿ ਉਨ੍ਹਾਂ ਨੇ ਲਗਾਤਾਰ ਮਿਹਨਤ, ਗੁਣਵੱਤਾਪੂਰਨ ਸਿੱਖਿਆ ਅਤੇ ਨੈਤਿਕ ਮੁੱਲਾਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਹੈ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਉੱਚੇ ਲਕਸ਼ ਨਿਰਧਾਰਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਨਮਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਪਣੀ ਸਫਲਤਾ ਦੀ ਯਾਤਰਾ ਸਾਂਝੀ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਦੀ ਸਫਲਤਾ ਵਿਚ ਅਧਿਆਪਕਾਂ ਦੀ ਰਹਿਨੁਮਾਈ, ਸਕੂਲ ਦਾ ਸਹਾਇਕ ਅਕਾਦਮਿਕ ਮਾਹੌਲ ਅਤੇ ਮਾਪਿਆਂ ਦੇ ਸਹਿਯੋਗ ਦੀ ਮਹੱਤਵਪੂਰਨ ਭੂਮਿਕਾ ਰਹੀ | ਪਿ੍ੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਸਕੂਲ ਵਿਚ ਅਸੀਂ ਪ੍ਰਤਿਭਾ ਦੀ ਪਹਿਚਾਣ ਕਰਨ ਅਤੇ ਮਿਹਨਤ ਦਾ ਸਨਮਾਨ ਕਰਨ ਵਿਚ ਵਿਸ਼ਵਾਸ ਰੱਖਦੇ ਹਾਂ | ਇਹ ਸਕਾਲਰਸ਼ਿਪ ਸਿਰਫ਼ ਆਰਥਿਕ ਸਹਾਇਤਾ ਨਹੀਂ ਸਗੋਂ ਵਿਦਿਆਰਥੀਆਂ ਦੀ ਲਗਨ ਅਤੇ ਸਮਰਪਣ ਦਾ ਸਨਮਾਨ ਹਨ | ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ ਅਤੇ ਅਸੀਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਹਮੇਸ਼ਾ ਮਾਰਗਦਰਸ਼ਨ ਕਰਦੇ ਰਹਾਂਗੇ |

ਪਿਛਲੀ ਖ਼ਬਰ ਏ.ਐਸ.ਆਈ. ਸਮਨਦੀਪ ਕੌਰ ਨੇ ਥਾਣਾ ਟੱਲੇਵਾਲ 'ਚ ਤਫ਼ਤੀਸ਼ੀ ਅਫ਼ਸਰ ਵਜੋਂ ਸੰਭਾਲਿਆ ਕਾਰਜਭਾਰ <br/> ਅਗਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ਸੱਭਿਆਚਾਰਕ ਸਮਾਗਮ 'ਪੰਜਾਬੀ ਟਸ਼ਨ' 14 ਮਾਰਚ ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।