07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਏ.ਐਸ.ਆਈ. ਸਮਨਦੀਪ ਕੌਰ ਨੇ ਥਾਣਾ ਟੱਲੇਵਾਲ 'ਚ ਤਫ਼ਤੀਸ਼ੀ ਅਫ਼ਸਰ ਵਜੋਂ ਸੰਭਾਲਿਆ ਕਾਰਜਭਾਰ <br/>

ਅਜੀਤ ਡੈਸਕ 20-02-2026
ਟੱਲੇਵਾਲ, 19 ਫਰਵਰੀ (ਸੋਨੀ ਚੀਮਾ)-ਪੁਲਿਸ ਵਿਭਾਗ ਵਿਚ ਆਪਣੀ ਮਿਹਨਤ ਅਤੇ ਲਗਨ ਨਾਲ ਪਹਿਚਾਣ ਬਣਾਉਣ ਵਾਲੀ ਮਹਿਲਾ ਅਧਿਕਾਰੀ ਸਮਨਦੀਪ ਕੌਰ ਨੇ ਥਾਣਾ ਟੱਲੇਵਾਲ ਵਿਖੇ ਸਹਾਇਕ ਥਾਣੇਦਾਰ (ਏ.ਐਸ.ਆਈ.) ਅਤੇ ਤਫ਼ਤੀਸ਼ੀ ਅਫ਼ਸਰ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਉਨ੍ਹਾਂ ਦੀ ਤਾਇਨਾਤੀ ਨਾਲ ਇਲਾਕੇ ਵਿਚ ਅਪਰਾਧਿਕ ਮਾਮਲਿਆਂ ਦੀ ਜਾਂਚ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ | ਸਮਨਦੀਪ ਕੌਰ ਦਾ ਪੁਲਿਸ ਵਿਭਾਗ ਵਿਚ ਸਫ਼ਰ ਪੇ੍ਰਰਨਾ ਦਾਇਕ ਰਿਹਾ ਹੈ | ਉਨ੍ਹਾਂ ਨੇ 30 ਨਵੰਬਰ 2009 ਨੂੰ ਬਤੌਰ ਸਿਪਾਹੀ ਸੇਵਾ ਸ਼ੁਰੂ ਕੀਤੀ, ਫਰਵਰੀ 2015 ਵਿਚ ਤਨਦੇਹੀ ਕਾਰਨ ਤਰੱਕੀ ਪ੍ਰਾਪਤ ਕਰ ਕੇ ਹੌਲਦਾਰ ਬਣੇ ਅਤੇ ਜਨਵਰੀ 2026 ਵਿਚ ਸਹਾਇਕ ਥਾਣੇਦਾਰ ਵਜੋਂ ਤਰੱਕੀ ਹਾਸਲ ਕਰ ਕੇ ਹੁਣ ਥਾਣਾ ਟੱਲੇਵਾਲ ਵਿਖੇ ਸੇਵਾਵਾਂ ਨਿਭਾ ਰਹੇ ਹਨ | ਤਫ਼ਤੀਸ਼ੀ ਅਫ਼ਸਰ ਵਜੋਂ ਉਹ ਵੱਖ-ਵੱਖ ਅਪਰਾਧਿਕ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕਰਨਗੇ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਅਹੁਦਾ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣਾ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ | ਇਲਾਕੇ ਦੇ ਲੋਕਾਂ ਨੇ ਵੀ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਮਹਿਲਾ ਅਧਿਕਾਰੀ ਦੀ ਤਾਇਨਾਤੀ ਨਾਲ ਪੁਲਿਸ ਪ੍ਰਸ਼ਾਸਨ 'ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ |

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਜ਼ਿਲ੍ਹੇ 'ਚ ਸਿਹਤ ਸਹੂਲਤਾਂ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਵਾਈ.ਐਸ. ਸਕੂਲ ਵਲੋਂ ਆਸਪੀਰੇਸ਼ਨ ਐਵਾਰਡ ਸਮਾਰੋਹ ਦੌਰਾਨ 62 ਵਿਦਿਆਰਥੀਆਂ ਦਾ ਸਕਾਲਰਸ਼ਿਪ ਨਾਲ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।