ਬਰਨਾਲਾ, 19 ਫਰਵਰੀ (ਨਰਿੰਦਰ ਅਰੋੜਾ)-ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਅਧਿਕਾਰੀਆਂ ਨਾਲ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਜਾਣਕਾਰੀ ਦਿੰਦਿਆਂ ਡਾ: ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਮੁੱਖ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿਚ ਮਰੀਜ਼ਾਂ ਨੂੰ ਦੇਖਭਾਲ ਸੇਵਾ ਪ੍ਰਦਾਨ ਕਰਨ, ਆਮ ਆਦਮੀ ਕਲੀਨਿਕਾਂ ਵਿਚ ਨਵੀਆਂ ਸੇਵਾਵਾਂ ਜਿਵੇਂ ਨਵਜਾਤ ਤੇ ਬਾਲ ਦੇਖਭਾਲ, ਟੀਕਾਕਰਨ, ਗਰਭਵਤੀ ਅÏਰਤਾਂ ਦਾ ਚੈੱਕਅਪ ਅਤੇ ਕੈਂਸਰ ਸਕਰੀਨਿੰਗ ਸ਼ਾਮਿਲ ਹੋਵੇਗੀ | ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਦਵਾਈਆਂ, ਲੈਬ ਟੈਸਟ ਅਤੇ ਗਰਭਵਤੀ ਅÏਰਤਾਂ ਦੀ ਸਿਵਲ ਹਸਪਤਾਲ ਬਰਨਾਲਾ ਅਤੇ ਸੂਚੀਬੱਧ ਸਕੈਨ ਸੈਂਟਰਾਂ ਵਿਚ ਮੁਫ਼ਤ ਅਲਟਰਾਸਾਊਾਡ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਐਸ.ਐਮ.ਓਜ਼ ਆਪਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਦੀ ਨਿਯਮਿਤ ਮਾਨੀਟਰਿੰਗ ਕਰਨ, ਡਾਕਟਰਾਂ ਅਤੇ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਉਣ, ਦਵਾਈਆਂ ਦਾ ਸਟਾਕ ਪੂਰਾ ਰੱਖਣ ਅਤੇ ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਨਿਯਮਾਂ ਦੀ ਪੂਰੀ ਪਾਲਣਾ ਕਰਵਾਉਣ | ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਨਾਲ ਨਰਮੀ ਭਰਿਆ ਵਿਵਹਾਰ ਕੀਤਾ ਜਾਵੇ ਅਤੇ ਸਿਹਤ ਸੰਸਥਾਵਾਂ ਵਿਚ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ | ਇਸ ਤੋਂ ਇਲਾਵਾ ਪਿੰਡ ਅਤੇ ਸ਼ਹਿਰੀ ਖੇਤਰਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ |