ਸ਼ਹਿਣਾ, 19 ਫਰਵਰੀ (ਸੁਰੇਸ਼ ਗੋਗੀ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਐਮ.ਪੀ. ਸ੍ਰੀ ਰਾਹੁਲ ਗਾਂਧੀ ਦੀ ਬਰਨਾਲਾ ਵਿਖੇ 28 ਫਰਵਰੀ ਨੂੰ ਰੱਖੀ ਗਈ ਰੈਲੀ ਲਈ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਸ਼ਬਦ ਬੀਬੀ ਸੁਰਿੰਦਰ ਕੌਰ ਬਾਲੀਆ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਰਾਹੁਲ ਗਾਂਧੀ ਦੀ ਰੈਲੀ ਦੇ ਸਬੰਧ ਵਿਚ ਜੋ ਕਾਂਗਰਸੀ ਆਗੂਆਂ ਨੂੰ ਨਿਰਦੇਸ਼ ਦਿੱਤੇ ਗਏ ਹਨ, ਉਨ੍ਹਾਂ 'ਤੇ ਅਮਲ ਕਰਦਿਆਂ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਕਿਹਾ ਕਿ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਮਨਮਾਨੀਆਂ ਨੂੰ ਚੈਲੰਜ ਕਰਨ ਅਤੇ ਉਨ੍ਹਾਂ ਦਾ ਵਿਰੋਧ ਕਰਨ ਵਾਲੇ ਹਿੰਦੁਸਤਾਨ ਦੇ ਇਕੋ ਇਕ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਹਨ, ਜੋ ਪੂਰੇ ਦੇਸ਼ ਵਿਚ ਜਾਗਰੂਕਤਾ ਪੈਦਾ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ |