07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਿੰਡ ਛਾਪਾ ਵਿਖੇ ਐਨ.ਐਮ.ਈ.ਓ. ਆਇਲ ਸੀਡਜ਼ ਸਕੀਮ ਤਹਿਤ ਤੇਲ ਬੀਜ ਫ਼ਸਲਾਂ ਸੰਬੰਧੀ ਫਾਰਮਰ ਟਰੇਨਿੰਗ ਕੈਂਪ ਲਾਇਆ <br/>

ਅਜੀਤ ਡੈਸਕ 20-02-2026
ਮਹਿਲ ਕਲਾਂ, 19 ਫਰਵਰੀ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵਲੋਂ ਡਾਕਟਰ ਅੰਮਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ਮਹਿਲ ਕਲਾਂ ਦੀ ਅਗਵਾਈ ਵਿਚ ਅੱਜ ਪਿੰਡ ਛਾਪਾ ਮਹਿਲ ਕਲਾਂ ਵਿਖੇ ਐਨ.ਐਮ.ਈ.ਓ. ਆਇਲ ਸੀਡਜ਼ ਸਕੀਮ ਤਹਿਤ ਤੇਲ ਬੀਜ ਫ਼ਸਲਾਂ ਸਬੰਧੀ ਫਾਰਮਰ ਟਰੇਨਿੰਗ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸੁਰਿੰਦਰਾ ਸਿੰਘ ਸਹਾਇਕ ਪ੍ਰੋਫੈਸਰ ਕੇ.ਵੀ.ਕੇ ਬਰਨਾਲਾ ਨੇ ਕਿਸਾਨਾਂ ਨੂੰ ਤੇਲਬੀਜ਼ ਫ਼ਸਲਾਂ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਜ਼ਮੀਨ ਦੀ ਸਿਹਤ ਵਧਾਉਣ ਲਈ ਰੂੜੀ ਖਾਦ, ਹਰੀ ਖਾਦ ਅਤੇ ਪਰਾਲੀ ਨੂੰ ਖੇਤ ਵਿਚ ਹੀ ਸੰਭਾਲਣ 'ਤੇ ਜ਼ੋਰ ਦਿੱਤਾ | ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨੇਜਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਸਰੋਂ੍ਹ ਦੀ ਪ੍ਰੋਸੈਸਿੰਗ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਕਿਸਾਨਾਂ ਨੂੰ ਘਰ ਵਿਚ ਵਰਤੇ ਜਾਣ ਵਾਲੇ ਖਾਣ ਵਾਲੀਆਂ ਵਸਤੂਆਂ ਆਪਣੇ ਹੀ ਖੇਤਾਂ ਵਿਚ ਜੈਵਿਕ ਖੇਤੀ ਰਾਹੀਂ ਪੈਦਾ ਕਰਨ ਲਈ ਪ੍ਰੇਰਿਆ | ਇਸ ਦੌਰਾਨ ਸ੍ਰੀ ਹਰਪਾਲ ਸਿੰਘ ਖੇਤੀ ਉਪ ਨਿਰੀਖਕ ਮਹਿਲ ਕਲਾਂ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਖੇਤੀਬਾੜੀ-ਸਹਾਇਕ ਧੰਦੇ ਜਿਵੇਂ ਕਿ ਬੱਕਰੀ-ਪਾਲਣ, ਡੇਅਰੀ-ਪਾਲਣ, ਅਪਣਾਉਣ ਲਈ ਜਾਣਕਾਰੀ ਦਿੱਤੀ | ਇਸ ਮੌਕੇ ਸ੍ਰੀ ਕੁਲਵੀਰ ਸਿੰਘ ਏ.ਟੀ.ਐਮ.ਨੇ ਕਿਸਾਨਾਂ ਨੂੰ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਮੰਨਣ ਦੀ ਅਪੀਲ ਕੀਤੀ | ਉਨ੍ਹਾਂ ਨੇ ਬਲਾਕ ਵਿਚ ਉਪਲਬਧ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਕਿ ਕੋਈ ਲੋੜਵੰਦ ਕਿਸਾਨ ਇਹ ਮਸ਼ੀਨਰੀ ਦੀ ਵਰਤੋਂ ਕਰ ਸਕੇ | ਇਸ ਕੈਂਪ ਦਾ ਪ੍ਰਬੰਧ ਵਿਚ ਸ੍ਰੀ ਕੁਲਦੀਪ ਸਿੰਘ ਬੇਲਦਾਰ, ਕਿਸਾਨ ਹਰਮਨਦੀਪ ਸਿੰਘ, ਪ੍ਰੀਤਮ ਸਿੰਘ, ਚੰਦ ਸਿੰਘ, ਪਿਆਰਾ ਸਿੰਘ, ਬੇਅੰਤ ਸਿੰਘ ਆਦਿ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਰੇਲਵੇ ਟਰੈਕ ਦੇ ਨਜ਼ਦੀਕ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤੇ ਚਾਂਦੀ ਦੇ ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।