16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਰਨਾਲਾ ਵਿਖੇ ਕਾਂਗਰਸ ਦੀ ਵਿਸ਼ਾਲ ਕਿਸਾਨ-ਮਜ਼ਦੂਰ ਰੈਲੀ 28 ਨੂੰ , ਰਾਹੁਲ ਗਾਂਧੀ ਕਰਨਗੇ ਸ਼ਿਰਕਤ <br/>

ਅਜੀਤ ਡੈਸਕ 21-02-2026
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਬਰਨਾਲਾ ਦੀ ਦਾਣਾ ਮੰਡੀ ਵਿਚ ਕਾਂਗਰਸ ਪਾਰਟੀ ਦੀ ਇਕ ਵਿਸ਼ਾਲ ਕਿਸਾਨ-ਮਜ਼ਦੂਰ ਰੈਲੀ 28 ਫਰਵਰੀ ਨੂੰ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਇਹ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਕਾਂਗਰਸ ਦੇ ਕੌਮੀ ਆਗੂ ਅਤੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਸ੍ਰੀ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ | ਰਾਹੁਲ ਗਾਂਧੀ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇਸ ਮੰਚ 'ਤੇ ਇਕੱਠੀ ਹੋਵੇਗੀ | ਰੈਲੀ ਵਿਚ ਮੁੱਖ ਤੌਰ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਹੋਰ ਵੀ ਕਾਂਗਰਸ ਦੇ ਪ੍ਰਮੁੱਖ ਨੇਤਾ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨਗੇ | ਇਸ ਰੈਲੀ ਦਾ ਮੁੱਖ ਮਕਸਦ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਉਜਾਗਰ ਕਰਨਾ ਹੈ | ਕਾਂਗਰਸ ਪਾਰਟੀ ਹਮੇਸ਼ਾ ਹੀ ਪਛੜੇ ਅਤੇ ਮਿਹਨਤਕਸ਼ ਵਰਗ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੀ ਰਹੀ ਹੈ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਬਰਨਾਲਾ ਆਉਣਾ ਪੰਜਾਬ ਦੇ ਲੋਕਾਂ ਵਿਚ ਨਵਾਂ ਉਤਸ਼ਾਹ ਭਰੇਗਾ | ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਕਾਂਗਰਸੀ ਵਰਕਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਜਨਤਾ ਨੂੰ ਉਹ 28 ਫਰਵਰੀ ਨੂੰ ਵੱਡੀ ਗਿਣਤੀ ਵਿਚ ਬਰਨਾਲਾ ਦੀ ਦਾਣਾ ਮੰਡੀ ਵਿਖੇ ਪਹੁੰਚਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਦੜਾ ਸੱਟਾ ਲਗਵਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ ਅਗਲੀ ਖ਼ਬਰ ਭਾਕਿਯੂ ਕਾਦੀਆਂ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।